ਨਵਾਂਸ਼ਹਿਰ-ਕਾਂਗਰਸ ਵੱਲੋਂ ਜਾਰੀ ਅੱਜ ਉਮੀਦਵਾਰਾਂ ਦੀ ਆਖਿਰੀ ਲਿਸਟ 'ਚ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਨੀ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਉਨ੍ਹਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸੈਨੀ ਨੇ ਪਾਰਟੀ ਵੱਲੋਂ ਟਿਕਟ ਨਾ ਮਿਲਣ ਤੋਂ ਬਾਅਦ ਇਹ ਐਲਾਨ ਕੀਤਾ ਕਿ ਉਹ ਨਵਾਂਸ਼ਹਿਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੱਠੀ ਪੈਣ ਲੱਗੀ ਕੋਰੋਨਾ ਦੀ ਰਫ਼ਤਾਰ, 2803 ਨਵੇਂ ਮਾਮਲੇ ਆਏ ਸਾਹਮਣੇ ਤੇ 22 ਲੋਕਾਂ ਦੀ ਹੋਈ ਮੌਤ
ਉਨ੍ਹਾਂ ਨੇ ਕਿਹਾ ਕਿ ਉਹ ਕੱਲ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਨਾਮਜ਼ਦਗੀ ਦਾਖ਼ਲ ਕਰਨਗੇ ਅਤੇ ਹਰ ਹਾਲਤ 'ਚ ਇਸ ਵਾਰ ਵਿਧਾਨ ਸਭਾ ਚੋਣ ਮੈਦਾਨ 'ਚ ਉਤਰਨਗੇ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਵੱਲੋਂ ਅੰਗਦ ਸੈਨੀ ਦੇ ਨਾਲ-ਨਾਲ ਕਈ ਵਿਧਾਇਕਾਂ ਦੀਆਂ ਟਿਕਟਾਂ ਵੀ ਕੱਟ ਦਿੱਤੀਆਂ ਗਈਆਂ ਹਨ ਜੋ ਕਿ ਹੁਣ ਪਾਰਟੀ ਤੋਂ ਕਾਫ਼ੀ ਨਾਰਾਜ਼ ਹਨ। ਕਾਂਗਰਸ ਹਾਈ ਕਮਾਨ ਵੱਲੋਂ ਉਨ੍ਹਾਂ 'ਤੇ ਭਰੋਸਾ ਨਾ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਮੈਦਾਨ 'ਚ ਉਤਰਨ ਦਾ ਮਨ ਬਣਾ ਲਿਆ ਹੈ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦਾ ਪੋਸਟਰ ਲਾਉਣ ਵਾਲੇ ਮਜ਼ਦੂਰ ਦੀ ਸਾਬਕਾ ਵਿਧਾਇਕ ਦੇ ਪੁੱਤਰ ਵੱਲੋਂ ਕੁੱਟਮਾਰ, ਮਾਮਲਾ ਦਰਜ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਜੋੜਾਂ ਦਾ ਦਰਦ, ਦੁਬਲਾਪਨ, ਸ਼ੂਗਰ, ਮੋਟਾਪਾ, ਕਮਜ਼ੋਰੀ ਲਈ Health Tips
NEXT STORY