ਸ਼ਿਮਲਾ- ਪੰਜਾਬ ਦੇ 52 ਸਾਲਾ ਆਟੋ ਰਿਕਸ਼ਾ ਡਰਾਈਵਰ ਨੇ ਕਾਂਗੜਾ ਜ਼ਿਲ੍ਹੇ ਦੇ ਇਕ ਪਿੰਡ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ, ਜੋ ਸੁਰਿੰਦਰ ਮੋਹਨ ਦਾ ਬੇਟਾ ਸੀ ਅਤੇ ਪੰਜਾਬ ਦੇ ਪਠਾਨਕੋਟ ਦਾ ਰਹਿਣ ਵਾਲਾ ਸੀ।
ਪੁਲਸ ਨੇ ਦੱਸਿਆ ਕਿ ਰਾਜ ਕੁਮਾਰ ਦੀ ਲਾਸ਼ ਕਾਂਗੜਾ ਜ਼ਿਲ੍ਹੇ ਦੇ ਨੂਰਪੁਰ ਸਬ-ਡਿਵੀਜ਼ਨ ਦੇ ਮਥੋਲੀ ਪਿੰਡ 'ਚ ਦਰੱਖਤ ਨਾਲ ਲਟਕੀ ਮਿਲੀ। ਉਸ ਦਾ ਆਟੋ ਰਿਕਸ਼ਾ (ਪੀਬੀ06ਏਡਬਿਲਊ9328) ਵੀ ਮੌਕੇ 'ਤੇ ਖੜ੍ਹਾ ਮਿਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸ਼ਰਾਬੀ ਸੀ ਅਤੇ ਪਿਛਲੇ ਇਕ ਸਾਲ ਤੋਂ ਪਰੇਸ਼ਾਨ ਸੀ। ਨੂਰਪੁਰ ਦੇ ਪੁਲਸ ਡਿਪਟੀ ਸੁਪਰਡੈਂਟ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
30 ਲੱਖ ਲਾ ਕੈਨੇਡਾ ਭੇਜੀ ਪਤਨੀ ਨੇ ਗਿਰਗਿਟ ਵਾਂਗ ਬਦਲੇ ਰੰਗ, ਕਾਰਾ ਦੇਖ ਸਹੁਰਾ ਪਰਿਵਾਰ ਦੇ ਉੱਡੇ ਹੋਸ਼
NEXT STORY