ਰਾਮਪੁਰਾ ਫੂਲ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ 'ਪੰਜਾਬ ਬਚਾਓ ਯਾਤਰਾ' ਤਹਿਤ ਰਾਮਪੁਰਾ ਫੂਲ ਵਿਖੇ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਕਈ ਅਹਿਮ ਐਲਾਨ ਕੀਤੇ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚੋਂ ਡਰੱਗ ਮਾਫ਼ੀਆ ਨੂੰ ਕੱਢਣ ਲਈ ਅਸੀਂ ਕਾਨੂੰਨ ਲੈ ਕੇ ਆਵਾਂਗੇ: ਸੁਖਬੀਰ ਸਿੰਘ ਬਾਦਲ

ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਰਾਬੀ ਕਹਿ ਕੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਅੱਜ ਆਈ. ਸੀ. ਯੂ. 'ਚ ਹੈ ਅਤੇ ਵੈਂਟੀਲੇਟਰ 'ਤੇ ਚੜ੍ਹਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਸੂਬਾ ਇਕ 'ਪੁਲਸ ਸਟੇਟ' ਬਣ ਗਿਆ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਫ਼ੈਸਲੇ ਦਿੱਲੀ ਤੋਂ ਲਏ ਜਾ ਰਹੇ ਹਨ। ਰੈਲੀ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਕਥਿਤ 'ਨਸਲਕੁਸ਼ੀ' ਦੇ ਮੁੱਦੇ ਚੁੱਕਦਿਆਂ ਸਰਕਾਰ ਨੂੰ ਘੇਰਿਆ।

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
ਵਿਕਾਸ ਅਤੇ ਰੁਜ਼ਗਾਰ ਦੇ ਵਾਅਦੇ
ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ ਬਦਲਾਅ ਦੀ ਤਿਆਰੀ
ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ। ਇਸ ਰੈਲੀ ਵਿੱਚ ਸਿਕੰਦਰ ਸਿੰਘ ਮਲੂਕਾ ਸਮੇਤ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ, ਜਿਨ੍ਹਾਂ ਨੇ ਇਲਾਕੇ ਦੇ ਵਿਕਾਸ ਲਈ ਸੁਖਬੀਰ ਬਾਦਲ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੇਲਵੇ ਦਾ ਅਹਿਮ ਫ਼ੈਸਲਾ, ਯਾਤਰੀਆਂ ਨੂੰ ਮਿਲੇਗੀ ਸਹੂਲਤ
NEXT STORY