ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐੱਸ.ਏ.ਐੱਸ. ਨਗਰ, ਐੱਸ.ਬੀ.ਐੱਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਕੁੱਲ 1718 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਸਭ ਨੂੰ ਕਵਰ ਕਰਨ ਲਈ 8.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸਸਪੈਂਡ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੇ ਕੀਤਾ ਆਤਮ ਸਮਰਪਣ, ਜਾਣੋ ਕੀ ਹੈ ਪੂਰਾ ਮਾਮਲਾ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 7, ਬਠਿੰਡਾ ਦੇ 171, ਫਰੀਦਕੋਟ ਦੇ 14, ਫਿਰੋਜ਼ਪੁਰ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 61, ਗੁਰਦਾਸਪੁਰ ਦੇ 344, ਹੁਸ਼ਿਆਰਪੁਰ ਦੇ 23, ਜਲੰਧਰ ਦੇ 174, ਮੋਗਾ ਦੇ 163, ਸ੍ਰੀ ਮੁਕਤਸਰ ਸਾਹਿਬ ਦੇ 42, ਪਟਿਆਲਾ ਦੇ 148, ਰੂਪਨਗਰ ਦੇ 154, ਐਸ.ਏ.ਐਸ. ਨਗਰ ਦੇ 52, ਐੱਸ.ਬੀ.ਐੱਸ. ਨਗਰ ਦੇ 123, ਸੰਗਰੂਰ ਦੇ 101 ਅਤੇ ਮਾਲੇਰਕੋਟਲਾ ਦੇ 95 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਘੇਰ ਲਿਆ ਪੂਰਾ ਸ਼ਹਿਰ, 150 ਤੋਂ ਵੱਧ ਜਵਾਨਾਂ ਨੇ ਸਾਂਭਿਆ ਮੋਰਚਾ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਵੇ ਅਤੇ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਹ ਸਕੀਮ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜ੍ਹੋ : ਦੋ ਸੀਨੀਅਰ ਆਗੂਆਂ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋ-ਪਾਰਕਿੰਗ ਜ਼ੋਨਾਂ ’ਚ ਖੜ੍ਹੇ ਦਰਜਨਾਂ ਟਰੱਕਾਂ ਦੇ ਚਲਾਨ
NEXT STORY