ਡੇਰਾਬੱਸੀ (ਗੁਰਜੀਤ) : ਐੱਸ. ਏ. ਐੱਸ. ਨਗਰ ਸੈਸ਼ਨ ਡਵੀਜ਼ਨ ਨੂੰ ਬੰਬ ਧਮਾਕੇ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਮੋਹਾਲੀ, ਖਰੜ ਅਤੇ ਡੇਰਾਬੱਸੀ ਦੀਆਂ ਅਦਾਲਤਾਂ 'ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜਾਰੀ ਹੁਕਮਾਂ ਅਨੁਸਾਰ 3 ਤੋਂ 5 ਜੂਨ ਤੱਕ ਅਦਾਲਤੀ ਕੰਪਲੈਕਸਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਮੁਤਾਬਕ ਸਿਰਫ ਮੁਕੱਦਮਿਆਂ ਨਾਲ ਸਬੰਧਿਤ ਪੱਖਕਾਰਾਂ ਅਤੇ ਦੋਸ਼ੀਆਂ ਨੂੰ ਹੀ ਅਦਾਲਤਾਂ 'ਚ ਦਾਖ਼ਲ ਹੋਣ ਦੀ ਆਗਿਆ ਹੋਵੇਗੀ। ਸੁਰੱਖਿਆ ਕਰਮਚਾਰੀਆਂ ਨੂੰ ਹਰ ਆਉਣ ਵਾਲੇ ਵਿਅਕਤੀ ਦੀ ਸਖ਼ਤ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ
ਪੁਲਸ ਵੱਲੋਂ ਅਦਾਲਤੀ ਕੰਪਲੈਕਸਾਂ ਦੀ ਪੂਰੀ ਤਲਾਸ਼ੀ ਅਤੇ ਸੁਰੱਖਿਆ ਜਾਂਚ ਮੁਕੰਮਲ ਹੋਣ ਤੱਕ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤੀ ਕੰਮਕਾਜ ਵੀ ਪੁਲਸ ਦੀ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਨਿਆਇਕ ਅਧਿਕਾਰੀਆਂ ਅਤੇ ਸੁਰੱਖਿਆ ਅਮਲੇ ਨੂੰ ਵਧੇਰੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ ਗਿਆ ਹੈ। ਧਮਕੀ ਭਰੀ ਈ-ਮੇਲ ਤੋਂ ਬਾਅਦ ਪੂਰੇ ਸੈਸ਼ਨ ਡਵੀਜ਼ਨ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, NHAI ਅੱਗੇ ਰੱਖੀ ਗਈ...
ਦੱਸਣਯੋਗ ਹੈ ਕਿ ਭਾਵੇਂ ਕੋਰਟ 'ਚ ਇਕ ਮਹੀਨੇ ਦੀਆਂ ਛੁੱਟੀਆਂ ਚੱਲ ਹਨ ਪਰ ਕ੍ਰਿਮੀਨਲ ਅਤੇ ਨਵੇਂ ਕੇਸਾਂ ਦੀਆਂ ਸੁਣਵਾਈਆਂ ਅਜੇ ਵੀ ਚੱਲ ਰਹੀਆਂ ਹਨ। ਥਾਣਾ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਦੀ ਪੂਰੀ ਤਰ੍ਹਾਂ ਤਲਾਸੀ ਅਤੇ ਜਾਂਚ ਕਰ ਲਈ ਗਈ ਹੈ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਉਨ੍ਹਾਂ ਕਿਹਾ ਕਿ ਹਰ ਰੋਜ਼ ਇਸੇ ਤਰ੍ਹਾਂ ਦੀ ਤਲਾਸ਼ੀ ਮੁਹਿੰਮ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਕਾਰ 'ਚੋਂ ਮਸਾਂ ਕੱਢਿਆ ਡਰਾਈਵਰ, ਦੇਖਣ ਵਾਲੇ ਵੀ ਕੰਬ ਗਏ
NEXT STORY