ਪਟਿਆਲਾ/ਸਨੌਰ (ਮਨਦੀਪ ਜੋਸਨ)- ਖਨੌਰੀ ਬਾਰਡਰ ’ਤੇ 30 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਮਰਨ ਵਰਤ ਨੂੰ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕੀਤੇ ਜਾਣ ਤੱਕ ਜਾਰੀ ਰੱਖਣਗੇ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਦੇ ਪੰਜਾਬ ਬੰਦ ਨੂੰ ਲੈ ਕੇ ਅੱਜ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦਾ ਚੈਕਅੱਪ ਕਰਨ ਤੋਂ ਬਾਅਦ ਦੱਸਿਆ ਕਿ ਡੱਲੇਵਾਲ ਦੀ ਹਾਲਤ ਬਹੁਤ ਚਿੰਤਾਜਨਕ ਬਣੀ ਹੋਈ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿਚ ਵੀ ਡੱਲੇਵਾਲ ਦੇ ਮਰਨ ਵਰਤ ਦੀ ਹਮਾਇਤ ਵਿਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ। ਸ਼ੰਭੂ ਅਤੇ ਖਨੌਰੀ ਮੋਰਚਾ ਦੇ ਚੱਲ ਰਹੇ ਸੰਘਰਸ਼ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀਆਂ ਤਿਆਰੀਆਂ ਅੱਜ ਤੋਂ ਹੀ ਸ਼ੁਰੂ ਹੋ ਰਹੀਆਂ ਹਨ। ਅੱਜ ਯਾਨੀ 26 ਦਸੰਬਰ ਨੂੰ ਇਸ ਸਬੰਧੀ ਅਹਿਮ ਮੀਟਿੰਗ ਕੀਤੀ ਜਾਵੇਗੀ। 27 ਦਸੰਬਰ ਨੂੰ ਕਿਸਾਨ ਸਮੁੱਚੇ ਪੰਜਾਬ ਦੇ ਬਾਜ਼ਾਰਾਂ ਵਿਚ ਪੈਦਲ ਜਾ ਕੇ ਜਾਗਰੂਕਤਾ ਮੁਹਿੰਮ ਚਲਾਉਣਗੇ ਤਾਂ ਜੋ ਪੰਜਾਬ ਨੂੰ ਬੰਦ ਕਰ ਕੇ ਇਹ ਰੋਸ ਮੋਦੀ ਤੱਕ ਪਹੁੰਚਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੇਜ਼ ਮੀਂਹ ਦੇ ਨਾਲ ਪੈਣਗੇ ਗੜ੍ਹੇ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਕਿਸਾਨ ਨੇਤਾਵਾਂ ਨੇ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ’ਤੇ ਪੁੱਜ ਚੁੱਕਾ ਹੈ ਅਤੇ ਦੇਸ਼ ਭਰ ਵਿਚ ਅੰਦੋਲਨ ਦੀ ਹਮਾਇਤ ਵਿਚ ਕੈਂਡਲ ਮਾਰਚ ਕੀਤੇ ਜਾ ਰਹੇ ਹਨ। 27 ਦਸੰਬਰ ਨੂੰ ਪਿੰਡਾਂ, ਕਸਬਿਆਂ, ਵੱਡੇ ਸ਼ਹਿਰਾਂ ਦੇ ਕਿਸਾਨਾਂ, ਮਜ਼ਦੂਰਾਂ ਵਲੋਂ ਪੈਦਲ ਯਾਤਰਾ ਕਰ ਕੇ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ, ਸਿੱਖਿਆ ਸੰਸਥਾਵਾਂ ਆਦਿ ਨੂੰ ਬੰਦ ਦੀ ਹਮਾਇਤ ਦੇਣ ਲਈ ਅਰਜ਼ੀ ਦਿੱਤੀ ਜਾਵੇਗੀ। ਐਮਰਜੈਂਸੀ ਸੇਵਾਵਾਂ, ਮੈਡੀਕਲ ਸਟੋਰ, ਹਸਪਤਾਲ, ਐਂਬੂਲੈਂਸ, ਵਿਆਹ, ਏਅਰਪੋਰਟ ਜਾਣ ਆਦਿ ਨੂੰ ਛੋਟ ਰਹੇਗੀ। ਐੱਸ. ਕੇ. ਐੱਮ. ਗੈਰ-ਸਿਆਸੀ ਅਤੇ ਕੇ. ਐੱਮ. ਐੱਮ. ਵੱਲੋਂ 30 ਦਸੰਬਰ ਨੂੰ ਬੰਦ ਨੂੰ ਸਫਲ ਬਣਾਉਣ ਲਈ ਸਮੂਹ ਕਿਸਾਨਾਂ ਨੂੰ 26 ਦਸੰਬਰ ਨੂੰ ਕੀਤੀ ਜਾ ਰਹੀ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਤੜਕਸਾਰ ਹੀ ਹੋ ਗਿਆ ਐਨਕਾਊਂਟਰ, ਪੱਗ ਨੂੰ ਖਹਿ ਕੇ ਨਿਕਲੀ ਗੋਲ਼ੀ
NEXT STORY