ਖੰਨਾ (ਬਿਪਨ): ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਲਈ ਉਲੀਕੇ ਗਏ ਸੰਘਰਸ਼ ਦੇ ਤਹਿਤ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਧਰਨੇ ਲਗਾ ਕੇ ਨੈਸ਼ਨਲ ਹਾਈਵੇਅਜ਼ ਤੇ ਮੁੱਖ ਸੜਕਾਂ ਨੂੰ ਜਾਮ ਕੀਤਾ ਗਿਆ ਹੈ ਤੇ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਐਮਰਜੈਂਸੀ ਸੇਵਾਵਾਂ, ਵਿਆਹ ਵਾਲੀਆਂ ਗੱਡੀਆਂ, ਏਅਰਪੋਰਟ ਜਾਣ ਵਾਲੀਆਂ ਗੱਡੀਆਂ ਨੂੰ ਛੋਟ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਦੌਰਾਨ ਸ਼ਰਾਬ ਦੇ ਠੇਕਿਆਂ ਤੇ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਇਸ ਦੌਰਾਨ ਸੜਕਾਂ ਤੋਂ ਲੰਘਣ ਵਾਲੇ ਲੋਕਾਂ ਨੂੰ ਆਵਾਜਾਈ ਠੱਪ ਹੋਣ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਕਈ ਥਾਵਾਂ 'ਤੇ ਆਮ ਜਨਤਾ ਅਤੇ ਕਿਸਾਨਾਂ ਵਿਚਾਲੇ ਬਹਿਸਬਾਜ਼ੀ ਵੀ ਹੋਈ ਹੈ। ਅਜਿਹਾ ਹੀ ਦ੍ਰਿਸ਼ ਖੰਨਾ ਵਿਚ ਵੀ ਵੇਖਣ ਨੂੰ ਮਿਲਿਆ ਹੈ ਜਿੱਥੇ ਕਿਸਾਨਾਂ ਵੱਲੋਂ ਜਾਮ ਕੀਤੀ ਗਈ ਸੜਕ ਤੋਂ ਲੰਘਣ ਲਈ ਕੁਝ ਰਾਹਗੀਰਾਂ ਵੱਲੋਂ ਉਨ੍ਹਾਂ ਨਾਲ ਬਹਿਸਬਾਜ਼ੀ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਨੂੰ ਲੈ ਕੇ ਜਾਣੋ ਕੀ ਨੇ ਤਾਜ਼ਾ ਹਾਲਾਤ, ਇੰਨ੍ਹਾਂ ਥਾਵਾਂ 'ਤੇ ਰੋਕੀ ਗਈ ਆਵਾਜਾਈ
ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਰਾਹਗੀਰਾਂ ਵੱਲੋਂ ਕਿਸਾਨਾਂ ਅੱਗੇ ਉਨ੍ਹਾਂ ਨੂੰ ਲੰਘਣ ਦੇਣ ਦੀ ਬੇਨਤੀ ਕੀਤੀ ਜਾ ਰਹੀ ਹੈ ਤੇ ਜਦੋਂ ਉਹ ਨਹੀਂ ਮੰਨਦੇ ਤਾਂ ਕਈਆਂ ਵੱਲੋਂ ਉਨ੍ਹਾਂ ਨਾਲ ਤਿੱਖੀ ਬਹਿਸ ਵੀ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂ ਲੋਕਾਂ ਨੂੰ ਆਪਣਾ ਮੁੱਦਾ ਸਮਝਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ, ਪਰ ਉਕਤ ਲੋਕ ਵੀ ਆਪਣੀ ਗੱਲ 'ਤੇ ਅੜੇ ਰਹੇ ਤੇ ਕਿਹਾ ਕਿ ਉਨ੍ਹਾਂ ਵੱਲੋਂ ਧਰਨੇ ਪ੍ਰਦਰਸ਼ਨਾਂ ਦੌਰਾਨ ਸੜਕਾਂ ਜਾਮ ਕਰਨ ਨਾਲ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਜਦੋਂ ਕਿਸਾਨ ਆਗੂ ਨੇ ਬਹਿਸ ਕਰ ਰਹੇ ਸ਼ਖ਼ਸ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਅਸੀਂ ਤਾਂ ਤੁਹਾਡੇ ਲਈ ਹੀ ਲੜਾਈ ਲੜ ਰਹੇ ਹਾਂ ਤਾਂ ਉਕਤ ਸ਼ਖ਼ਸ ਨੇ ਹੱਥ ਜੋੜ ਕੇ ਇੱਥੋਂ ਤਕ ਆਖ਼ ਦਿੱਤਾ ਕਿ ਤੁਸੀਂ ਸਾਡੀ ਲੜਾਈ ਨਾ ਲੜੋ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ 'ਚ Airport ਰੋਡ ਪੂਰੀ ਤਰ੍ਹਾਂ ਜਾਮ, ਕਿਸਾਨਾਂ ਨੇ ਲਾਇਆ ਧਰਨਾ (ਤਸਵੀਰਾਂ)
NEXT STORY