ਪਾਇਲ/ਦੋਰਾਹਾ (ਵਿਨਾਇਕ): ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਅਤੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਬੰਦ ਦੇ ਦਿੱਤੇ ਸੱਦੇ ’ਤੇ ਪਾਇਲ ਸਬ-ਡਵੀਜ਼ਨ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਦੌਰਾਨ, ਪਾਇਲ ਸਬ-ਡਵੀਜ਼ਨ ਦੇ ਕਸਬਾ ਦੋਰਾਹਾ, ਪਾਇਲ ਅਤੇ ਮਲੌਦ ਦੀਆਂ ਦੁਕਾਨਾਂ ਅਤੇ ਸਰਕਾਰੀ ਅਦਾਰੇ ਲਗਭਗ ਬੰਦ ਰਹੇ। ਕੁਝ ਨਿੱਜੀ ਵਾਹਨਾਂ, ਬੈਂਕਾਂ ਅਤੇ ਪੈਟਰੋਲ ਪੰਪਾਂ ਤੋਂ ਇਲਾਵਾ, ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਉੱਥੇ ਹੀ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਜ਼ਿਕਰਯੋਗ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਕਾਰਨ ਸਕੂਲ ਪਹਿਲਾਂ ਹੀ ਬੰਦ ਹਨ, ਜਿਸ ਕਾਰਨ ਸੜਕਾਂ ਵੀ ਸੁੰਨਸਾਨ ਨਜ਼ਰ ਆ ਰਹੀਆਂ ਸਨ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਕਿਸਾਨਾਂ ਰੋਸ ਮਾਰਚ ਕਰਕੇ ਕੀਤੀ ਨਾਅਰੇਬਾਜ਼ੀ
ਭਾਰਤ ਬੰਦ ਦੇ ਸੱਦੇ ਤਹਿਤ ਵੱਡੀ ਗਿਣਤੀ ਕਿਸਾਨਾਂ ਨੇ ਦੋਰਾਹਾ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਦੁਕਾਨਦਾਰਾਂ ਤੋਂ ਦੁਕਾਨਾਂ ਬੰਦ ਰੱਖ ਕੇ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਮੰਗ ਕੀਤੀ। ਉਪਰੰਤ ਦੋਰਾਹਾ ਦੇ ਬੇਅੰਤ ਸਿੰਘ ਚੌਂਕ ਵਿਚ ਕਿਸਾਨਾਂ ਨੇ ਇੱਕਠੇ ਹੋ ਕੇ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਜਗਜੀਤ ਸਿੰਘ ਚਣਕੋਈਆਂ, ਅਤੇ ਰੂਪ ਸਿੰਘ ਬੇਗੋਵਾਲ ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਕਾਰਨ ਕਿਸਾਨਾਂ ਦੀ ਸਥਿਤੀ ਦਿਨੋਂ ਦਿਨ ਬਦਤਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਹੁਣ ਜਾਗ ਚੁੱਕਾ ਹੈ ਅਤੇ ਆਪਣੇ ਹੱਕਾਂ ਦੀ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ! ਮੌਸਮ ਵਿਭਾਗ ਵਲੋਂ Severe Cold ਦੀ ਚਿਤਾਵਨੀ, ਅਗਲੇ 2-3 ਦਿਨ ਰਹੋ ਬਚ ਕੇ
NEXT STORY