ਚੰਡੀਗੜ੍ਹ: ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ ਪੋਸਟਰ ਵਾਇਰਲ ਹੋ ਰਿਹਾ ਹੈ। ਜਿਸ ਵਿਚ ਸਾਰੇ ਧਾਰਮਿਕ, ਵਪਾਰਕ ਸੰਗਠਨਾਂ ਦੇ ਨਾਂ ਹੇਠ ਅੱਜ ਯਾਨੀ 30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਕਥਿਤ ਪੋਸਟਰ ਵਿਚ ਪੰਜਾਬ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ, ਦੁਕਾਨਾਂ, ਫੈਕਟਰੀਆਂ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਸੰਸਥਾਵਾਂ, ਪ੍ਰਾਈਵੇਟ ਟ੍ਰਾਂਸਪੋਰਟਰਾਂ ਨੂੰ 30 ਅਪ੍ਰੈਲ ਦਿਨ ਬੁੱਧਵਾਰ ਨੂੰ ਬੰਦ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਨਵੀਂ ਨੋਟੀਫ਼ਿਕੇਸ਼ਨ ਜਾਰੀ
ਇਥੇ ਅਸੀਂ ਤੁਹਾਨੂੰ ਇਹ ਸਪੱਸ਼ਟ ਕਰ ਦਈਏ ਕਿ ਫਿਲਹਾਲ ਕਿਸੇ ਵੀ ਧਾਰਮਿਕ, ਸਮਾਜਿਕ ਜਾਂ ਰਾਜਸੀ ਸੰਗਠਨ ਵੱਲੋਂ 30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ ਨਹੀਂ ਦਿੱਤੀ ਗਈ ਹੈ। ਇਸ ਪੋਸਟਰ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਲਗਾਤਾਰ ਇਸ ਭੰਬਲਭੂਸੇ ਵਿਚ ਹਨ ਕਿ ਸ਼ਾਇਦ 30 ਅਪ੍ਰੈਲ ਨੂੰ ਪੰਜਾਬ ਬੰਦ ਹੈ ਪਰ ਇਸ ਕਥਿਤ ਪੋਸਟਰ ਵਿਚ ਨਾ ਤਾਂ ਕਿਸੇ ਜਥੇਬੰਦੀ ਦਾ ਨਾਮ ਹੈ ਅਤੇ ਨਾ ਹੀ ਕੋਈ ਸੰਪਰਕ ਨੰਬਰ ਹੈ, ਲਿਹਾਜ਼ਾ 30 ਅਪ੍ਰੈਲ ਨੂੰ ਪੰਜਾਬ ਪੂਰੀ ਤਰ੍ਹਾਂ ਖੁੱਲ੍ਹਾ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਤਰੀ ਡਾ. ਬਲਬੀਰ ਨੂੰ ਆ ਗਿਆ ਗੁੱਸਾ, ਲੋਕਾਂ ਸਾਮਣੇ ਹੀ DC ਤੇ ਨਗਰ ਨਿਗਮ ਕਮਿਸ਼ਨਰ ਨੂੰ ਦਿੱਤੀ ਚਿਤਾਵਨੀ
NEXT STORY