ਬਾਘਾਪੁਰਾਣਾ (ਅਜੇ ਅਗਰਵਾਲ, ਕਸ਼ਿਸ਼ ਸਿੰਗਲਾ) : ਕੇਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਸਭ ਡਵੀਜ਼ਨ ਬਾਘਾਪੁਰਾਣਾ 'ਚ ਇਕੱਲੀਆਂ ਮੈਡੀਕਲ ਸੇਵਾਵਾਂ ਛੱਡ ਕੇ ਪੂਰਾ ਬਾਜ਼ਾਰ ਬੰਦ ਦੇਖਣ ਨੂੰ ਮਿਲਿਆ।
ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਚੌਕ ਨੂੰ ਚਾਰੇ ਪਾਸਿਓਂ ਬੰਦ ਕਰਕੇ ਧਰਨਾ ਲਾਇਆ ਗਿਆ ਅਤੇ ਸਰਕਾਰ ਖ਼ਿਲਾਫ਼ ਰੋਸ਼ ਜ਼ਾਹਿਰ ਕੀਤਾ ਗਿਆ। ਇਸ ਦੌਰਾਨ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਤਹਿਤ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੂਰਨ ਬੰਦ ਰਹੇਗਾ।
'ਲਾਕਡਾਊਨ' ਹੋਇਆ ਪੰਜਾਬ, ਦੁਕਾਨਾਂ ਤੋਂ ਲੈ ਕੇ ਸਰਕਾਰੀ ਦਫ਼ਤਰਾਂ ਤੱਕ ਸਭ ਕੁਝ ਬੰਦ
NEXT STORY