ਪਟਿਆਲਾ : ਕਿਸਾਨਾਂ ਵਲੋਂ 30 ਦਸੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਖੁਦ ਬਾਜ਼ਾਰ ਵਿਚ ਜਾ ਕੇ ਦੁਕਾਨਾਦਾਰਾਂ ਅਤੇ ਰਿਹੜੀਆਂ ਫੜੀ ਵਾਲਿਆਂ ਨੂੰ ਬੰਦ ਵਿਚ ਸਾਥ ਦੇਣ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹਾਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਪ੍ਰਦਾਨ ਕੀਤੀ ਗਈ ਹੈ। ਇਨ੍ਹਾਂ ਲੋਕਾਂ ਨੂੰ ਬੰਦ ਦੌਰਾਨ ਕਿਸੇ ਤਰ੍ਹਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਅਤੇ ਪੈਨਸ਼ਨਧਾਰਕਾਂ ਨੂੰ ਲੈ ਕੇ ਸਰਕਾਰ ਦਾ ਨਵਾਂ ਬਿਆਨ
ਉਨ੍ਹਾਂ ਕਿਹਾ ਕਿ ਸਵੇਰੇ 7 ਤੋਂ ਸ਼ਾਮ 4 ਵਜੇ ਤਕ ਬੰਦ ਰਹੇਗਾ। ਪੰਜਾਬ ਬੰਦ ਦੀ ਜਾਣਕਾਰੀ ਦੇਣ ਵਾਲੇ ਪੋਸਟਰ ਜਗ੍ਹਾ-ਜਗ੍ਹਾ ਲਗਾਏ ਗਏ ਹਨ ਤਾਂ ਕਿ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਤਕ ਜਾਣਕਾਰੀ ਪਹੁੰਚ ਸਕੇ ਅਤੇ ਆਮ ਜਨਤਾ ਨੂੰ ਘੱਟ ਤੋਂ ਘੱਟ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹਿਣਗੇ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਆਪਣੇ ਕਾਰੋਬਾਰ ਬੰਦ ਕਰਕੇ ਸਾਥ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਅਣਖ ਖਾਤਰ ਪੰਜਾਬ 'ਚ ਵੱਡੀ ਵਾਰਦਾਤ, ਸਾਰਾ ਦਿਨ ਘਰੋਂ ਬਾਹਰ ਰਹੀ ਭੈਣ ਸ਼ਾਮੀ ਆਈ ਤਾਂ ਭਰਾ ਨੇ...
ਇਸ ਬੰਦ ਦੌਰਾਨ ਰੇਲ ਆਵਾਜਾਈ ਵੀ ਪੂਰੀ ਤਰ੍ਹਾਂ ਬੰਦ ਰਹੇਗੀ। ਕਿਸਾਨ ਖੁਦ ਸੜਕਾਂ 'ਤੇ ਉਤਰ ਕੇ ਬੰਦ ਨੂੰ ਪੂਰੀ ਤਰ੍ਹਾਂ ਸਫਲ ਬਨਾਉਣਗੇ। ਇਸ ਲਈ ਬਕਾਇਦਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਵਾਪਰਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫ਼ਤਰ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬੱਸ ਚਾਲਕਾਂ ਵਲੋਂ ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫ਼ੈਸਲਾ
ਦੂਜੇ ਪਾਸੇ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਨੇ ਵੀ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਤੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਸੈਂਸਰਾ ਨੇ ਆਖਿਆ ਕਿ ਕਿਸਾਨਾ ਦੇ ਹੱਕਾਂ ਲਈ ਸੰਘਰਸ਼ ਕਰ ਰਹੀਆ ਜਥੇਬੰਦੀਆ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ ਉਸ ਨੂੰ ਅਸੀਂ ਪੂਰਨ ਤੌਰ ’ਤੇ ਸਮਰਥਨ ਦੇਵਾਂਗੇ ਕਿਉਂਕਿ ਦਿਨੋਂ ਦਿਨ ਕਰਜ਼ੇ ਦੀ ਮਾਰ ਹੇਠ ਆ ਰਹੇ ਕਿਸਾਨ ਨੂੰ ਬਚਾਉਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 30 ਦਸਬੰਰ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਕੋਈ ਵੀ ਬੱਸ ਨਹੀਂ ਚੱਲੇਗੀ ਅਤੇ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਜਥੇਬੰਦੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਚਲਾਨਾਂ ਦੀ ਲਿਆਂਦੀ ਹਨ੍ਹੇਰੀ, 2024 'ਚ ਕੱਟੇ 1.40 ਲੱਖ ਚਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਥਾਣੇ 'ਚ ਧਮਾਕਾ ਕਰਨ ਵਾਲੇ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ
NEXT STORY