ਚੰਡੀਗੜ੍ਹ : ਕੌਮੀ ਇਨਸਾਫ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਪਰ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਰਹਿਣਗੀਆਂ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਵਿਚਾਲੇ ਲੋਕਾਂ ਦੇ ਮਨਾਂ ਵਿਚ ਬੰਦ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਹਨ।
ਇਹ ਵੀ ਪੜ੍ਹੋ : ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ ਰਹਿਣਗੇ ਬੰਦ
ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਇਸ ਬੰਦ ਦੌਰਾਨ ਸਕੂਲ ਅਤੇ ਕਾਲਜ ਬੰਦ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਅਜੇ ਤਕ ਸਕੂਲਾਂ ਵਿਚ ਛੁੱਟੀ ਨੂੰ ਲੈ ਕੇ ਕਿਸੇ ਧਿਰ ਦਾ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਮੋਰਚਾ ਵੱਲੋਂ ਪੰਜਾਬ ਦੀਆਂ ਸਾਰੀਆਂ ਧਿਰਾਂ ਨੂੰ ਬੰਦ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਮੋਰਚੇ ਵੱਲੋਂ ਪੰਜਾਬ ਦੀਆਂ ਵਪਾਰਕ ਇਕਾਈਆਂ, ਸਮਾਜਿਕ ਜਥੇਬੰਦੀਆਂ, ਸਿੱਖਿਅਕ ਸੰਸਥਾਵਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ, ਲਿਹਾਜ਼ਾ ਸੂਬੇ ਭਰ ਦੇ ਬਾਜ਼ਾਰ ਵੀ ਬੰਦ ਰਹਿ ਸਕਦੇ ਹਨ। ਇਸ ਦੌਰਾਨ ਟ੍ਰੇਨਾਂ ਦੀ ਆਵਾਜਾਈ ਵੀ ਪ੍ਰਭਾਵਤ ਹੋ ਸਕਦੀ ਹੈ। ਟਰਾਂਸਪੋਰਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ
ਮੋਰਚੇ ਦੀਆਂ ਮੁੱਖ ਮੰਗਾਂ
ਮੋਰਚੇ ਦੇ ਆਗੂਆਂ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਵੀ ਮੰਗ ਚੁੱਕੀ ਜਾ ਰਹੀ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਲੋਕਾਂ ਨੂੰ ਬੰਦ ਪ੍ਰਤੀ ਜਾਗਰੂਕ ਕਰਨਗੇ ਅਤੇ ਉਨ੍ਹਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਬੰਦ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨਗੇ।
ਇਹ ਵੀ ਪੜ੍ਹੋ : ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
SGPC ਵੱਲੋਂ ਬੰਦ ਦਾ ਸਮਰਥਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ। ਧਾਮੀ ਨੇ ਕਿਹਾ ਕਿ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ ਵੱਡਾ ਫ਼ੈਸਲਾ
NEXT STORY