ਮਾਛੀਵਾੜਾ ਸਾਹਿਬ (ਟੱਕਰ) : ਅੱਜ ਸੰਤ ਸਮਾਜ ਅਤੇ ਵੱਖ-ਵੱਖ ਦਲਿਤ ਜੱਥੇਬੰਦੀਆਂ ਵੱਲੋਂ ਯੂ. ਪੀ. ਦੇ ਹਾਥਰਸ ’ਚ ਸਮੂਹਕ ਜਬਰ-ਜ਼ਿਨਾਹ ਦਾ ਸ਼ਿਕਾਰ ਹੋਣ ਤੋਂ ਬਾਅਦ ਮੌਤ ਦੇ ਮੂੰਹ ’ਚ ਗਈ ਮਨੀਸ਼ਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਦੇ ਸੱਦੇ ਦਾ ਮਾਛੀਵਾੜਾ ’ਚ ਵੀ ਅਸਰ ਦੇਖਣ ਨੂੰ ਮਿਲਿਆ, ਜਿੱਥੇ ਬਾਜ਼ਾਰ ਮੁਕੰਮਲ ਬੰਦ ਰਿਹਾ ਅਤੇ ਸੜਕਾਂ ’ਤੇ ਆਵਾਜਾਈ ਵੀ ਨਾਮਾਤਰ ਹੀ ਦੇਖਣ ਨੂੰ ਮਿਲੀ।
ਇਸ ਮੌਕੇ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਪੂਰੇ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਕੇਂਦਰ ਤੇ ਯੂ. ਪੀ. ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਗਿਆ ਕਿ ਜਦੋਂ ਤੱਕ ਮਨੀਸ਼ਾ ਵਾਲਮੀਕ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਨਹੀਂ ਹੋ ਜਾਂਦੀ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਮੋਦੀ ਤੇ ਯੋਗੀ ਦੇ ਰਾਜ 'ਚ ਦਲਿਤਾਂ ਨਾਲ ਹੀ ਨਿੱਤ ਦਿਨ ਧੱਕਾ ਹੁੰਦਾ ਆ ਰਿਹਾ ਹੈ ਅਤੇ ਕਤਲ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਮੌਕੇ ਭਾਵਾਧਸ ਆਗੂ ਜਤਿੰਦਰ ਬਾਲੀ, ਸਫ਼ਾਈ ਸੇਵਕ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਬਲਜਿੰਦਰ ਸਿੰਘ, ਮੰਦਰ ਕਮੇਟੀ ਪ੍ਰਧਾਨ ਸ਼ਿਵ ਬਾਲੀ, ਪਵਨ ਕੁਮਾਰ, ਪਾਰਸ, ਦੇਵਕੀ ਨੰਦਨ ਮੱਟੂ, ਗੌਰਵ, ਕ੍ਰਿਸ਼ਨ ਲਾਲ ਪੋਲਾ, ਅਜੈ ਕੁਮਾਰ ਵੀ ਮੌਜੂਦ ਸਨ।
ਬਠਿੰਡਾ ਕਾਂਡ : ਇਕੋ ਚਿਤਾ 'ਤੇ ਹੋਇਆ ਪਿਤਾ ਸਣੇ ਤਿੰਨ ਬੱਚਿਆਂ ਦਾ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ
NEXT STORY