ਮਾਨਸਾ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੀੜਤ ਪਰਿਵਾਰ ਤੇ ਸੰਘਰਸ਼ ਕਮੇਟੀ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਤੋਂ ਇਲਾਵਾ ਹਰਿਆਣਾ-ਹਿਮਾਚਲ ਦੇ ਲੋਕਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਮਾਨਸਾ ਲਗਾਤਾਰ 3 ਦਿਨ ਬੰਦ ਰਿਹਾ। ਉਨ੍ਹਾਂ ਨੇ ਕੱਲ੍ਹ ਤੋਂ ਸਾਰੇ ਬਾਜ਼ਾਰ ਤੇ ਦੁਕਾਨਾਂ ਆਮ ਵਾਂਗ ਖੋਲ੍ਹਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਇਹ ਐਲਾਨ ਵੀ ਕੀਤਾ ਗਿਆ ਕਿ ਮਾਨਸਾ ਵਿਚ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਰਹੇਗਾ ਤੇ ਅੱਗੇ ਦੇ ਪ੍ਰੋਗਰਾਮ ਨੂੰ ਲੈ ਕੇ ਭਲਕੇ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਜਾਵੇਗਾ।
ਕਮੇਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਸਿਰਫ਼ ਐੱਸ. ਐੱਚ. ਓ. ਨੂੰ ਸਸਪੈਂਡ ਕਰਨ ਨਾਲ ਗੱਲ ਨਹੀਂ ਬਣੇਗੀ, ਸਗੋਂ ਜ਼ਿੰਮੇਵਾਰ SHO, DSP, SP ਡਰੱਗ ਇੰਸਪੈਕਟਰ ਸਣੇ ਤਮਾਮ ਅਫ਼ਸਰਾਂ ਨੂੰ ਨਾ ਸਿਰਫ਼ ਡਿਸਮਿਸ ਕੀਤਾ ਜਾਵੇ, ਸਗੋਂ ਇਨ੍ਹਾਂ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਜਾਵੇ। ਕਮੇਟੀ ਵੱਲੋਂ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਵੀ ਦੁਹਰਾਇਆ ਗਿਆ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਰੱਖੀ ਕਿ ਜਿਸ ਦੁਕਾਨ 'ਚ ਝੋਟੇ ਨੂੰ ਗੋਲ਼ੀਆਂ ਮਾਰ ਕੇ ਕਤਲ ਕੀਤਾ ਗਿਆ, ਉਸ ਜਗ੍ਹਾ 'ਤੇ ਉਸ ਦਾ ਬੁੱਤ ਬਣਾਇਆ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ-ਜਿਨ੍ਹਾਂ ਨੂੰ ਅੱਜ ਪੁਲਸ ਨੇ ਹਿਰਾਸਤ ਵਿਚ ਲਿਆ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ ਗਈ। ਕਮੇਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਪੰਜਾਬ ਬੰਦ ਤੋਂ ਬਾਅਦ ਹੁਣ ਕੋਈ ਵੱਡੀ ਕਾਲ ਵੀ ਦਿੱਤੀ ਜਾ ਸਕਦੀ ਹੈ।
ਕਮੇਟੀ ਆਗੂਆਂ ਨੇ ਕਿਹਾ ਕਿ ਭਲਕੇ ਕਿਸਾਨ ਜਥੇਬੰਦੀਆਂ ਤੇ ਵਪਾਰ ਮੰਡਲ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਵੀ ਕਮੇਟੀ ਵਿਚ ਸ਼ਾਮਲ ਕੀਤਾ ਜਾਵੇਗਾ। ਇਸ ਮੀਟਿੰਗ ਤੋਂ ਬਾਅਦ ਅੱਗੇ ਦੀ ਰਣਨੀਤੀ ਬਾਰੇ ਐਲਾਨ ਕੀਤਾ ਜਾਵੇਗਾ। ਕਮੇਟੀ ਨੇ ਅੱਜ ਲੁਧਿਆਣਾ ਵਿਚ ਰੋਸ ਪ੍ਰਦਰਸ਼ਨ ਦੌਰਾਨ ਕਰੰਟ ਲੱਗਣ ਕਾਰਨ ਜਾਨ ਗੁਆਉਣ ਵਾਲੇ ਜਸ਼ਨਦੀਪ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।
ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
NEXT STORY