ਚੰਡੀਗੜ੍ਹ: ਪੰਜਾਬ ਦੇ ਬਹੁਤ ਸਾਰੇ ਇਲਾਕੇ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਦੌਰਾਨ ਜਿੱਥੇ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਉੱਥੇ ਹੀ ਕਿਸਾਨਾਂ ਦੀਆਂ ਫ਼ਸਲਾਂ ਵੀ ਤਬਾਹ ਹੋ ਗਈਆਂ ਹਨ। ਹੁਣ ਪਾਣੀ ਲਹਿਣ ਤੋਂ ਬਾਅਦ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਹੋਵੇਗੀ ਖੇਤਾਂ ਵਿਚ ਭਰੀ ਰੇਤ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਨੂੰ ਖੇਤਾਂ 'ਚ ਭਰੀ ਇਸ ਰੇਤ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਲਈ ਮਾਨ ਸਰਕਾਰ ਵੱਲੋਂ ਮਾਈਨਿੰਗ ਨੀਤੀ 'ਚ ਬਦਲਾਅ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਨਵੀਂ ਮੁਸੀਬਤ! ਖ਼ਤਰੇ ਦੇ ਨਿਸ਼ਾਨ ਤੋਂ ਵੀ ਟੱਪ ਗਿਆ ਪਾਣੀ
ਦਰਅਸਲ, ਸੂਬੇ ਦੀ ਸੱਤਾ 'ਤੇ ਕਾਬਜ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ 'ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਮੁਤਾਬਕ ਕਿਸਾਨਾਂ ਨੂੰ ਖੇਤਾਂ 'ਚੋਂ ਰੇਤ ਵੇਚਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪੋਸਟ ਵਿਚ ਕਿਹਾ ਗਿਆ ਹੈ ਕਿ ਮਾਨ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਮਦਦ ਲਈ ਮਾਈਨਿੰਗ ਨੀਤੀ 'ਚ ਜਲਦ ਬਦਲਾਅ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਮਗਰੋਂ ਸਕੂਲ ਖੁੱਲ੍ਹਣ ਬਾਰੇ ਨਵੇਂ ਹੁਕਮ ਜਾਰੀ, ਨਾ ਮੰਨਣ 'ਤੇ ਹੋਵੇਗੀ ਕਾਰਵਾਈ
ਇੱਥੇ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਵਿਚਾਲੇ ਕੈਬਨਿਟ ਦੀ ਮੀਟਿੰਗ ਵੀ ਸੱਦੀ ਗਈ ਸੀ, ਜਿਸ ਵਿਚ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਚਰਚਾ ਸੀ। ਪਰ ਇਸ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਕਾਰਨ ਇਹ ਮੀਟਿੰਗ ਮੁਲਤਵੀ ਕਰਨੀ ਪਈ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵੇਲੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਤੇ ਉਨ੍ਹਾਂ ਨੂੰ ਇਕ-ਦੋ ਦਿਨਾਂ ਵਿਚ ਛੁੱਟੀ ਮਿਲਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਆਸ ਤੇ ਸਤਲੁਜ ਦਰਿਆ ’ਤੇ ਬਣੇ ਧੁੱਸੀ ਬੰਨ੍ਹ ਦੀ 24 ਘੰਟੇ ਰੱਖੀ ਜਾ ਰਹੀ ਨਿਗਰਾਨੀ: DC ਤਰਨਤਾਰਨ ਰਾਹੁਲ
NEXT STORY