ਲੁਧਿਆਣਾ (ਗੌਤਮ/ਰਿਸ਼ੀ): ਗਿਆਸਪੁਰਾ ਦੇ ਹਰਗੋਬਿੰਦ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਲੈਸ 20-25 ਵਿਅਕਤੀਆਂ ਨੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਨੂੰ ਮਾਰਨ ਤੋਂ ਬਾਅਦ ਕਾਤਲਾਂ ਨੇ ਗੁੰਡਾਗਰਦੀ ਕਰਦੇ ਹੋਏ ਆਲੇ-ਦੁਆਲੇ ਦੇ ਲੋਕਾਂ ਨੂੰ ਧਮਕੀ ਦਿੱਤੀ ਕਿ ਜੇਕਰ ਕਿਸੇ ਨੇ ਨੌਜਵਾਨ ਦੀ ਲਾਸ਼ ਨੂੰ ਛੂਹਿਆ ਜਾਂ ਚੁੱਕਿਆ ਤਾਂ ਨਤੀਜੇ ਬੁਰੇ ਹੋਣਗੇ। ਅਪਰਾਧ ਕਰਨ ਤੋਂ ਬਾਅਦ ਕਾਤਲਾਂ ਨੇ ਮੌਕੇ ’ਤੇ ਹਥਿਆਰ ਵੀ ਮੌਕੇ ’ਤੇ ਸੁੱਟ ਦਿੱਤੇ ਅਤੇ ਚਲੇ ਗਏ। ਅਪਰਾਧ ਅਤੇ ਧਮਕੀਆਂ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ। ਪਤਾ ਲੱਗਣ ’ਤੇ ਮੌਕੇ ’ਤੇ ਪਹੁੰਚੇ ਨੌਜਵਾਨ ਦੇ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰ. 6 ਦੀ ਇੰਸਪੈਕਟਰ ਕੁਲਵੰਤ ਕੌਰ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮੌਕੇ ਤੋਂ ਹਮਲਾਵਰਾਂ ਵਲੋਂ ਸੁੱਟੇ ਗਏ ਹਥਿਆਰ ਵੀ ਬਰਾਮਦ ਕਰ ਲਏ ਹਨ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਛਾਣ ਨੇਪਾਲ ਮੂਲ ਦੇ ਕਿਸ਼ਨ ਥਾਪਾ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਣਨ ਜਾ ਰਿਹੈ ਨਵਾਂ ਕਾਨੂੰਨ! ਅੱਜ ਹੀ ਹੋ ਸਕਦੈ ਵੱਡਾ ਐਲਾਨ
ਇੰਸ. ਕੁਲਵੰਤ ਕੌਰ ਨੇ ਦੱਸਿਆ ਕਿ ਪੁਲਸ ਨੇ ਮਾਮਲੇ ’ਤੇ ਕਾਰਵਾਈ ਕਰਦਿਆਂ ਕਤਲ ਦੇ ਦੋਸ਼ ’ਚ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਇਸ ਸਬੰਧ ’ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂਕਿ ਪੁਲਸ ਉਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਵੀ ਥਾਣੇ ਦੇ ਬਾਹਰ ਰੋਸ ਵੀ ਜਤਾਇਆ। ਉਨ੍ਹਾਂ ਕਿਹਾ ਕਿ ਪੁਲਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਜਦੋਂਕਿ ਜਾਂਚ ’ਚ ਲੱਗੇ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਿਸੇ ਗੱਲ ਨੂੰ ਲੈ ਕੇ ਬਚਪਨ ਦੇ ਦੋਸਤਾਂ ਨਾਲ ਹੋਇਆ ਝਗੜਾ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਮ੍ਰਿਤਕ ਕਿਸ਼ਨ ਦਾ ਆਪਣੇ ਬਚਪਨ ਦੇ ਦੋਸਤਾਂ ਨਾਲ ਕੋਈ ਵਿਵਾਦ ਚੱਲ ਰਿਹਾ ਸੀ। ਘਟਨਾ ਵਾਲੇ ਦਿਨ ਵੀ ਕਿਸ਼ਨ ਦੀ 2 ਘੰਟੇ ਪਹਿਲਾਂ ਹੀ ਬਹਿਸ ਹੋਈ ਸੀ। ਉਸ ਦੇ ਦੋਸਤ ਸਮੀਰ ਨੇ ਦੱਸਿਆ ਕਿ ਬਹਿਸ ਤੋਂ ਬਾਅਦ ਉਹ ਉਸ ਕੋਲ ਆਪਣਾ ਮੋਟਰਸਾਈਕਲ ਲੈਣ ਆਇਆ ਸੀ। ਜਦੋਂ ਉਹ ਮੋਟਰਸਾਈਕਲ ਲੈਣ ਗਏ ਤਾਂ ਕਿਸ਼ਨ ਪਾਣੀ ਪੀਣ ਲੱਗ ਪਿਆ। ਇਸੇ ਦੌਰਾਨ 20-25 ਨੌਜਵਾਨ ਮੋਟਰਸਾਈਕਲਾਂ ’ਤੇ ਆਏ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ। ਜਿਉਂ ਹੀ ਉਹ ਪਹੁੰਚੇ, ਉਹ ਨੌਜਵਾਨ ਜਿਸ ਨਾਲ ਕਿਸ਼ਨ ਦੀ ਦੁਸ਼ਮਣੀ ਸੀ, ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕਿਸ਼ਨ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਖੂਨ ਨਾਲ ਲਥਪਥ ਹਾਲਤ ’ਚ ਜ਼ਮੀਨ ’ਤੇ ਡਿੱਗ ਪਿਆ ਪਰ ਕਾਤਲ ਫਿਰ ਵੀ ਉਸ ਦੇ ਸਰੀਰ ’ਤੇ ਹਮਲਾ ਕਰਦੇ ਰਹੇ। ਜਦੋਂ ਉਹ ਉਸ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਉਹ ਵੀ ਡਰ ਕੇ ਭੱਜ ਗਿਆ।
ਕੋਈ ਅੱਗੇ ਨਹੀਂ ਆਇਆ, ਦਹਿਸ਼ਤ ’ਚ ਲੋਕ
ਜਦੋਂ ਕਾਤਲਾਂ ਨੇ ਮੌਕੇ ’ਤੇ ਮੌਜੂਦ ਲੋਕਾਂ ਨੂੰ ਲਾਸ਼ ਨਾ ਚੁੱਕਣ ਦੀ ਧਮਕੀ ਦਿੱਤੀ, ਤਾਂ ਡਰ ਕਾਰਨ ਕੋਈ ਵੀ ਅੱਗੇ ਆਉਣ ਲਈ ਤਿਆਰ ਨਹੀਂ ਸੀ। ਫਿਰ ਉਸ ਨੇ ਆਪਣੇ ਭਰਾ ਅਤੇ ਹੋਰ ਲੋਕਾਂ ਨੂੰ ਫੋਨ ਕਰ ਕੇ ਘਟਨਾ ਬਾਰੇ ਜਾਣਕਾਰੀ ਦਿੱਤੀ। ਜਦੋਂ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਲੋਕ ਇੰਨੇ ਡਰ ਗਏ ਕਿ ਜਿਨ੍ਹਾਂ ਕੋਲ ਸੀ. ਸੀ. ਟੀ. ਵੀ. ਕੈਮਰੇ ਸਨ, ਉਹ ਫੁਟੇਜ ਦੇਣ ਤੋਂ ਡਰ ਰਹੇ ਸਨ। ਉਸ ਦੇ ਦੋਸਤ ਨੇ ਦੱਸਿਆ ਕਿ ਕਿਸ਼ਨ ਵਿਆਹਿਆ ਹੋਇਆ ਸੀ ਪਰ ਘਰੇਲੂ ਵਿਵਾਦ ਕਾਰਨ ਉਹ ਇਕੱਲਾ ਰਹਿੰਦਾ ਸੀ। ਉਸ ਦਾ ਭਰਾ ਡਿਪ੍ਰੈਸ਼ਨ ਕਾਰਨ ਲੰਬੇ ਸਮੇਂ ਤੋਂ ਘਰੋਂ ਚਲਾ ਗਿਆ ਸੀ। ਉਹੀ ਆਪਣੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਦੇਖਭਾਲ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜ਼ਬਤ ਹੋਣਗੇ ਇਹ ਵਾਹਨ
ਮੁਲਜ਼ਮਾਂ ਦੀ ਭਾਲ ਜਾਰੀ
ਇੰਸ. ਕੁਲਵੰਤ ਕੌਰ ਨੇ ਕਿਹਾ ਕਿ ਜਿਉਂ ਹੀ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਹ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਗਈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਤਲ ਮ੍ਰਿਤਕ ਨੌਜਵਾਨ ਦੇ ਬਚਪਨ ਦੇ ਦੋਸਤ ਹਨ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੌਕੇ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੰਜਿਸ਼ ਕਾਰਨ ਨੌਜਵਾਨ ’ਤੇ ਜਾਨਲੇਵਾ ਹਮਲਾ, 4 ਨੌਜਵਾਨ ਹਿਰਾਸਤ ’ਚ
NEXT STORY