ਮੋਗਾ (ਕਸ਼ਿਸ਼ ਸਿੰਗਲਾ): ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ 'ਚ ਇਕ ਨੌਜਵਾਨ ਨੂੰ ਉਸ ਦੇ ਮਾਮੇ ਸਹੁਰੇ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਮਾਮੇ ਸਹੁਰੇ ਵੱਲੋਂ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਕੁੱਟਮਾਰ ਕੀਤੀ ਗਈ, ਜਿਸ ਵਿੱਚ ਜਵਾਈ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁੱਟਮਾਰ ਵਿਚ ਮਹਿਲਾਵਾਂ ਵੀ ਸ਼ਾਮਲ ਹਨ। ਪੁਲਸ ਵੱਲੋਂ 3 ਅਣਪਛਾਤਿਆਂ ਸਣੇ ਕੁੱਲ੍ਹ 10 ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹਰ ਮਹੀਨੇ 2 ਹਜ਼ਾਰ ਰੁਪਏ ਦੇਵੇਗੀ ਪੰਜਾਬ ਸਰਕਾਰ! Notification ਜਾਰੀ ਕਰਨ ਦੀ ਕਵਾਇਦ ਸ਼ੁਰੂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸੁਖਵਿੰਦਰ ਸਿੰਘ ਦੇ ਭਾਣਜੇ ਕੁਲਦੀਪ ਸਿੰਘ ਨੇ ਕਿਹਾ ਕਿ ਉਸ ਦੇ ਮਾਮਾ ਸੁਖਵਿੰਦਰ ਸਿੰਘ ਨੇ ਆਪਣੇ ਮਾਮੇ ਸਹੁਰੇ ਨੂੰ ਮੱਕੀ ਦੇ ਅਚਾਰ ਵਾਲੀ ਮਸ਼ੀਨ ਵੇਚੀ ਸੀ ਅਤੇ ਉਸ ਦੇ ਪੈਸੇ ਲੈਣ ਦੇਣ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਪੰਚਾਇਤਾਂ ਬੈਠੀਆਂ ਸਨ, ਪਰੰਤੂ ਸੁਖਵਿੰਦਰ ਨੂੰ ਪੈਸੇ ਨਹੀਂ ਮਿਲੇ। ਚਾਰ ਅਗਸਤ ਨੂੰ ਲਿਖਤੀ ਰੂਪ ਵਿੱਚ ਪੈਸੇ ਦੇਣ ਦੀ ਗੱਲ ਕਹੀ ਸੀ ਜਿਸ ਨੂੰ ਲੈ ਕੇ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਦੋਨੋਂ ਜਾਨੇ ਪਿੰਡ ਬੁੱਟਰ ਵਿਖੇ ਪੈਸੇ ਲੈਣ ਗਏ ਸਨ। ਸੁਖਵਿੰਦਰ ਸਿੰਘ ਦੇ ਮਾਮੇ ਸਹੁਰੇ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਸੁਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਰਣਧੀਰ ਸਿੰਘ ਨੇ ਕਿਹਾ ਕਿ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਜੋ ਕਿ ਪਿੰਡ ਸੈਦੋਕੇ ਦੇ ਰਹਿਣ ਵਾਲੇ ਹਨ, ਸੁਖਵਿੰਦਰ ਸਿੰਘ ਦੇ ਮਾਮੇ ਸਹੁਰੇ ਕੋਲੋਂ ਪੈਸੇ ਲੈਣ ਲਈ ਗਏ ਸਨ, ਪ੍ਰੰਤੂ ਉਨ੍ਹਾਂ ਨਾਲ ਉਸ ਦੇ ਮਾਮੇ ਸਹੁਰੇ ਅਤੇ ਉਸ ਦੇ ਪਰਿਵਾਰ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁਖਵਿੰਦਰ ਦੇ ਮਾਮੇ ਸਹੁਰੇ ਦੇ ਪਰਿਵਾਰ ਨੇ ਸੁਖਵਿੰਦਰ ਨੂੰ ਆਪਣੀ ਗੱਡੀ ਵਿਚ ਲਿਜਾ ਕੇ ਮੋਗਾ ਮੈਡੀਸਿਟੀ ਵਿਖੇ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ
ਇਸ ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੰਤੋਖ ਸਿੰਘ ਨੇ ਕਿਹਾ ਕਿ ਮ੍ਰਿਤਕ ਸੁਖਵਿੰਦਰ ਸਿੰਘ ਦੀ ਪਤਨੀ ਰਵਿੰਦਰ ਕੌਰ ਦੇ ਬਿਆਨਾਂ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ ਅਤੇ 7 ਜਾਣਿਆਂ ਦੇ ਉੱਪਰ ਬਾਏ ਨੇਮ ਅਤੇ 3 ਨਾਮਾਲੂਮ ਵਿਅਕਤੀਆਂ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਵਿਚ ਮਹਿਲਾਵਾਂ ਵੀ ਸ਼ਾਮਲ ਹਨ। ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸੁਖਵਿੰਦਰ ਸਿੰਘ ਦਾ ਪੋਸਟਮਾਰਟਮ ਕਰਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਅੱਜ ਤੁਹਾਨੂੰ ਛੱਡਣਾ ਨੀ ਹੈਗਾ', ਕਾਲੀ ਥਾਰ 'ਚ ਆਏ ਹਮਲਾਵਰਾਂ ਨੇ ਤਲਵਾਰਾਂ ਨਾਲ ਕੀਤਾ ਹਮਲਾ
NEXT STORY