ਲੁਧਿਆਣਾ (ਵਿਜੇ): ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ਵਿਚ ਗੈਂਗਵਾਰ ਦੌਰਾਨ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ, ਜਦੋਂ ਐਕਟਿਵਾ ਸਵਾਰ ਦੋ ਮੁੰਡਿਆਂ 'ਤੇ ਤਾਬੜਤੋੜ ਗੋਲ਼ੀਆਂ ਚੱਲੀਆਂ। ਦੋਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ, ਪਰ ਉਦੋਂ ਤਕ ਇਕ ਦੀ ਮੌਤ ਹੋ ਚੁੱਕੀ ਸੀ। ਦੂਜਾ ਨੌਜਵਾਨ ਫ਼ਿਲਹਾਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!
ਮ੍ਰਿਤਕ ਦੀ ਪਛਾਣ ਕਾਰਤਿਕ ਬੱਘਨ (22) ਵਜੋਂ ਹੋਈ ਹੈ। ਉਸ ਦਾ ਦੋਸਤ ਮੋਹਨ ਕਨੋਜੀਆ (22) ਵਾਸੀ ਘਾਟੀ ਮੁਹੱਲਾ ਵੀ ਜ਼ਖ਼ਮੀ ਹੋਇਆ ਹੈ। ਇਹ ਦੋਵੇਂ ਗੈਂਗਸਟਰ ਵਿਸ਼ਾਲ ਗਿੱਲ ਦੇ ਸਾਥੀ ਦੱਸੇ ਜਾਂਦੇ ਹਨ ਤੇ ਇਨ੍ਹਾਂ ਦੀ ਲੰਮੇ ਸਮੇਂ ਤੋਂ ਕੁਝ ਲੋਕਾਂ ਦੇ ਨਾਲ ਰੰਜਿਸ਼ ਚੱਲ ਰਹੀ ਸੀ। ਸ਼ਨੀਵਾਰ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਇਨ੍ਹਾਂ ਦੋਹਾਂ 'ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਫ਼ਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
NEXT STORY