ਮੋਗਾ (ਕਸ਼ਿਸ਼ ਸਿੰਗਲਾ): ਮੋਗਾ ਦੇ ਪਿੰਡ ਮਹੇਸਰੀ 'ਚ ਰੂਹ ਕੰਬਾਊ ਘਟਨਾ ਵਾਪਰੀ ਹੈ, ਜਿੱਥੇ ਇਕ ਨੌਜਵਾਨ ਨੂੰ ਦਿਨ-ਦਿਹਾੜੇ ਗੰਡਾਸਿਆਂ ਨਾਲ ਵੱਢ ਦਿੱਤਾ ਗਿਆ ਹੈ। ਘਟਨਾ ਮਗਰੋਂ ਮੌਕੇ 'ਤੇ ਭਾਰੀ ਪੁਲਸ ਫ਼ੋਰਸ ਪਹੁੰਚ ਚੁੱਕੀ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਘੋਰ ਕਲਯੁਗ : ਪੰਜਾਬ 'ਚ ਆਹ ਕੀ ਹੋਈ ਜਾਂਦਾ, 9 ਸਾਲਾ ਜਵਾਕ ਕਰ ਗਿਆ 3 ਸਾਲਾ ਕੁੜੀ ਨਾਲ ਗੰਦਾ ਕੰਮ
ਮ੍ਰਿਤਕ ਨੌਜਵਾਨ ਦੀ ਪਛਾਣ ਧਰਮਪ੍ਰੀਤ ਵਜੋਂ ਹੋਈ ਹੈ, ਜੋ ਤਕਰੀਬਨ 22 ਸਾਲ ਦਾ ਸੀ। ਅੱਜ ਜਦੋਂ ਉਹ ਮੋਟਰਸਾਈਕਲ 'ਤੇ ਕੰਮ ਤੋਂ ਪਰਤ ਰਿਹਾ ਸੀ ਤਾਂ ਉਸ ਦਾ ਗੰਡਾਸੇ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਫ਼ਿਲਹਾਲ ਇਸ ਘਟਨਾ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ACP ਨੂੰ ਮਿਲੀ ਧਮਕੀ! ਗੰਨ ਹਾਊਸ ਦੇ ਮਾਲਕ 'ਤੇ ਪਰਚਾ ਦਰਜ
NEXT STORY