ਲੁਧਿਆਣਾ (ਰਾਮ): ਸ਼ਹਿਰ ਦੇ ਰਾਮ ਨਗਰ ਇਲਾਕੇ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਨੌਜਵਾਨ ਨੂੰ ਗੁਆਂਢੀ ਨੇ ਦੁਕਾਨ ’ਤੇ ਆ ਕੇ ਸਿਰ ’ਚ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮੁਲਜ਼ਮ ਹਥਿਆਰ ਲੈ ਕੇ ਫਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰਾਮ ਨਗਰ ਦੀ ਗਲੀ ਨੰ. 9 ’ਚ ਰਹਿਣ ਵਾਲਾ ਰਿਤੇਸ਼ ਹੇਅਰ ਡ੍ਰੈਸਿੰਗ ਦੀ ਦੁਕਾਨ ਚਲਾਉਂਦਾ ਹੈ। ਰਿਤੇਸ਼ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ’ਚ ਰਹਿੰਦਾ ਹੈ ਅਤੇ ਉਸ ਦੇ ਨਾਲ ਉਸ ਦਾ ਛੋਟਾ ਭਰਾ ਹਿਮਾਂਸ਼ੂ ਵੀ ਪਿਛਲੇ 5 ਮਹੀਨਿਆਂ ਤੋਂ ਰਹਿ ਰਿਹਾ ਸੀ। ਬੁੱਧਵਾਰ ਦੁਪਹਿਰ ਨੂੰ ਹਿਮਾਂਸ਼ੂ ਲਗਭਗ 4.30 ਵਜੇ ਦੁਕਾਨ ’ਤੇ ਆਪਣੇ ਭਰਾ ਕੋਲ ਪਹੁੰਚਿਆ ਅਤੇ ਉਥੇ ਹੀ ਬੈਠਾ ਸੀ।
ਇਹ ਖ਼ਬਰ ਵੀ ਪੜ੍ਹੋ - 2027 ਦੀਆਂ ਚੋਣਾਂ ਤੋਂ ਪਹਿਲਾਂ ਹਲਚਲ! ਕਾਂਗਰਸੀ ਆਗੂ ਨੇ ਖ਼ੁਦ ਨੂੰ ਐਲਾਨ ਦਿੱਤਾ ਉਮੀਦਵਾਰ
ਹਿਮਾਂਸ਼ੂ ਦੀ ਭਾਬੀ ਪੂਨਮ ਨੇ ਦੱਸਿਆ ਕਿ ਉਸ ਸਮੇਂ ਉਨ੍ਹਾਂ ਦਾ ਗੁਆਂਢੀ ਗੁਲਸ਼ਨ ਦੁਕਾਨ ’ਤੇ ਆਇਆ ਅਤੇ ਦੋਵਾਂ ਭਰਾਵਾਂ ਨਾਲ ਬਹਿਸ ਕਰਨ ਲੱਗ ਪਿਆ। ਦੇਖਦੇ ਹੀ ਦੇਖਦੇ ਬਹਿਸ ਵਧ ਗਈ ਅਤੇ ਗੁਲਸ਼ਨ ਗੁੱਸੇ ’ਚ ਆਪਣੇ ਘਰ ਚਲਾ ਗਿਆ। ਕੁਝ ਹੀ ਦੇਰ ਬਾਅਦ ਉਹ ਰਿਵਾਲਵਰ ਲੈ ਕੇ ਵਾਪਸ ਆਇਆ ਅਤੇ ਹਿਮਾਂਸ਼ੂ ਦੇ ਸਿਰ ’ਚ ਗੋਲੀ ਮਾਰ ਦਿੱਤੀ। ਗੋਲੀ ਲਗਦੇ ਹੀ ਹਿਮਾਂਸ਼ੂ ਡਿੱਗ ਪਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ-ਕਾਲਜਾਂ ਲਈ ਸਿੱਖਿਆ ਮੰਤਰੀ ਦੇ ਨਵੇਂ ਹੁਕਮ
ਪੁਲਸ ਉਸ ਦੀ ਭਾਲ ਵਿਚ ਆਲੇ-ਦੁਆਲੇ ਲਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੇ ਡੀ. ਵੀ. ਆਰ. ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਕਾਤਲ ਨੇ ਕਿਸ ਕਾਰਨ ਨੂੰ ਲੈ ਕੇ ਗੋਲ਼ੀ ਮਾਰੀ ਹੈ, ਇਹ ਕਾਤਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਫ਼ਿਲਹਾਲ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਗ੍ਰਿਫਤਾਰੀ ਲਈ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਹਸਪਤਾਲ ’ਚ ਦਾਖ਼ਲ
NEXT STORY