ਲੁਧਿਆਣਾ : ਲੁਧਿਆਣਾ ਦੇ ਆਰਤੀ ਚੌਕ ਵਿਚ ਬੀਤੇ ਦਿਨੀਂ ਇਕ ਬੋਰੇ ਵਿਚ ਕੁੜੀ ਦੀ ਲਾਸ਼ ਸੁੱਟੇ ਜਾਣ ਦੇ ਮਾਮਲੇ ਨੂੰ ਲੁਧਿਆਣਾ ਪੁਲਸ ਨੇ ਕੁੱਝ ਘੰਟਿਆਂ ਵਿਚ ਵੀ ਸੁਲਝਾ ਲਿਆ ਹੈ। ਲੁਧਿਆਣਾ ਪੁਲਸ ਨੇ ਇਸ ਗੁੰਝਲਦਾਰ ਕੇਸ ਨੂੰ ਸੁਲਝਾਉਂਦੇ ਹੋਏ ਖ਼ੁਲਾਸਾ ਕੀਤਾ ਕਿ ਕੁੜੀ ਨੂੰ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਹੀ ਸਹੁਰੇ ਵੱਲੋਂ ਮਾਰਿਆ ਗਿਆ ਸੀ। ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕਾ ਦੇ ਪਤੀ, ਸਹੁਰੇ ਤੇ ਸੱਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਬਾਰੇ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਕਤਲਕਾਂਡ ਬਾਰੇ ਵੱਡੇ ਖ਼ੁਲਾਸੇ ਕਰ ਸਕਦੇ ਹਨ। ਪੁਲਸ ਮੁਤਾਬਕ ਮ੍ਰਿਤਕਾ ਦੇ ਪਰਿਵਾਰ ਉਸ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ, ਜਿਸ ਦੇ ਚੱਲਦੇ ਉਸ ਦੇ ਸਹੁਰੇ ਨੇ ਸ਼ਰਾਬ ਦੇ ਨਸ਼ੇ ਵਿਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਖ਼ਬਰ ਵੀ ਪੜ੍ਹੋ - 50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ ਚਮਕ ਗਈ ਪੰਜਾਬੀ ਮੁੰਡੇ ਦੀ ਕਿਸਮਤ
ਇਸ ਮਾਮਲੇ ਵਿਚ ਮ੍ਰਿਤਕਾ ਦੀ ਪਛਾਣ ਵੀ ਕਰ ਲਈ ਗਈ ਹੈ। ਮ੍ਰਿਤਕਾ ਰੇਸ਼ਮਾ ਹੈ, ਜੋ ਸਰਕਿਟ ਹਾਊਸ ਨੇੜਲੇ ਇਲਾਕੇ ਦੀ ਰਹਿਣ ਵਾਲੀ ਸੀ। ਪੁਲਸ ਨੇ ਦੇਰ ਰਾਤ ਨੂੰ ਮ੍ਰਿਤਕਾ ਦੇ ਪਤੀ ਅਜੇ ਅਤੇ ਉਸ ਦੇ ਮਾਪਿਆਂ ਨੂੰ ਕਾਬੂ ਕਰ ਲਿਆ। ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਬੋਰੇ ਨੂੰ ਆਰਤੀ ਚੌਕ ਨੇੜੇ ਸੜਕ ਕਿਨਾਰੇ ਸੁੱਟ ਰਹੇ ਸਨ। ਇਸ ਦੌਰਾਨ ਜਦੋਂ ਉੱਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਕਿਹਾ ਕਿ ਬੋਰੇ ਵਿਚ ਅੰਬ ਹਨ। ਜਦੋਂ ਬੋਰੇ ਵਿਚੋਂ ਬਦਬੂ ਆਈ ਤਾਂ ਉਨ੍ਹਾਂ ਕਿਹਾ ਕਿ ਇਸ ਵਿਚ ਕੁੱਤਾ ਹੈ। ਲੋਕਾਂ ਨੇ ਸ਼ੱਕ ਪੈਣ 'ਤੇ ਪੁਲਸ ਨੂੰ ਇਸ ਦੀ ਸੂਚਨਾ ਵੀ ਦਿੱਤੀ, ਪਰ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਵੇਂ ਮੁਲਜ਼ਮ ਬੜੀ ਚਾਲਾਕੀ ਦੇ ਨਾਲ ਮੋਟਰਸਾਈਕਲ ਛੱਡ ਕੇ ਉੱਥੋਂ ਫ਼ਰਾਰ ਹੋ ਗਏ ਸਨ। ਜਦੋਂ ਪੁਲਸ ਨੇ ਆ ਕੇ ਬੋਰਾ ਖੋਲ੍ਹ ਕੇ ਵੇਖਿਆ ਤਾਂ ਵਿਚੋਂ ਇਕ ਕੁੜੀ ਦੀ ਲਾਸ਼ ਮਿਲੀ ਸੀ, ਜਿਸ ਨਾਲ ਪੂਰੇ ਇਲਾਕੇ ਵਿਚ ਸਨਸਨੀ ਫ਼ੈਲ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਲਿਆਉਣ ਜਾ ਰਹੀ ਹੈ ਸਰਕਾਰ, ਅੱਜ ਵਿਧਾਨ ਸਭਾ ਦਾ ਸੈਸ਼ਨ
NEXT STORY