ਨਵੀਂ ਦਿੱਲੀ/ਚੰਡੀਗੜ੍ਹ (ਇੰਟ.) : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਇਸ ਵਾਰ ਆਪਣੀ ਯੋਜਨਾ ’ਚ ਵੱਡਾ ਬਦਲਾਅ ਕੀਤਾ ਹੈ। ਲੰਬੇ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ’ਚ ਰਹਿ ਕੇ ਮੁੱਖ ਰੂਪ ’ਚ ਸ਼ਹਿਰੀ ਅਤੇ ਗੈਰ-ਸਿੱਖ ਵੋਟਰਾਂ ’ਤੇ ਕੇਂਦ੍ਰਿਤ ਰਹੀ ਭਾਜਪਾ ਹੁਣ ਸਿੱਖ ਲੀਡਰਸ਼ਿਪ ਨੂੰ ਵੀ ਪ੍ਰਮੁੱਖਤਾ ਦੇ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪਾਰਟੀ ਦਾ ਟੀਚਾ ਸਿਰਫ ਆਪਣਾ ਆਧਾਰ ਵਧਾਉਣਾ ਨਹੀਂ, ਸਗੋਂ ਸੂਬੇ ਦੀ ਸੱਤਾ ਦੀ ਲੜਾਈ ’ਚ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨਾ ਹੈ। ਭਾਜਪਾ ਨੇ ਰਵਨੀਤ ਸਿੰਘ ਬਿੱਟੂ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪ੍ਰਮੁੱਖ ਸਿੱਖ ਚਿਹਰਿਆਂ ਵਜੋਂ ਅੱਗੇ ਕੀਤਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਾਰਟੀ ਦੇ ਸੀਨੀਅਰ ਸਿੱਖ ਨੇਤਾਵਾਂ ’ਚ ਸ਼ਾਮਲ ਹਨ। ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਨੇ ਪੰਜਾਬ ’ਚ ਆਪਣੇ ਦਮ ’ਤੇ ਸੰਗਠਨ ਖੜ੍ਹਾ ਕਰਨ ਦੀ ਦਿਸ਼ਾ ’ਚ ਤੇਜ਼ੀ ਨਾਲ ਕੰਮ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
ਗੈਰ-ਸਿੱਖ ਨੇਤਾਵਾਂ ਦੀ ਵੀ ਸਰਗਰਮ ਭੂਮਿਕਾ
ਪਾਰਟੀ ਨੇ ਸਿੱਖ ਲੀਡਰਸ਼ਿਪ ਨੂੰ ਅੱਗੇ ਕਰਨ ਦੇ ਨਾਲ-ਨਾਲ ਗੈਰ-ਸਿੱਖ ਨੇਤਾਵਾਂ ਰਾਹੀਂ ਆਪਣੇ ਰਵਾਇਤੀ ਸਮਾਜਿਕ ਆਧਾਰ ਨੂੰ ਮਜ਼ਬੂਤ ਰੱਖਣ ਦੀ ਰਣਨੀਤੀ ਵੀ ਅਪਣਾਈ ਹੈ। ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ’ਚ ਸ਼ਾਮਲ ਹੋ ਚੁੱਕੇ ਰਾਘਵ ਚੱਢਾ ਨੂੰ ਵੱਖ-ਵੱਖ ਖੇਤਰਾਂ ’ਚ ਸਰਗਰਮ ਕੀਤਾ ਜਾ ਰਿਹਾ ਹੈ। ਵਿਜੇ ਸਾਂਪਲਾ ਸਮੇਤ ਹੋਰ ਨੇਤਾ ਵੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਚ ਡਟੇ ਹੋਏ ਹਨ।
ਇਹ ਵੀ ਪੜ੍ਹੋ : LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ, DGP ਨੇ ਦਿੱਤੇ ਕਾਰਵਾਈ ਦੇ ਹੁਕਮ
ਸਾਰੀਆਂ 117 ਸੀਟਾਂ ’ਤੇ ਉਤਰਨ ਦੀ ਤਿਆਰੀ
ਭਾਜਪਾ ਹੁਣ ਪੰਜਾਬ ’ਚ ਗੱਠਜੋੜ ਦੀ ਰਾਜਨੀਤੀ ਤੋਂ ਹਟ ਕੇ ਆਪਣੇ ਦਮ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਲੀਡਰਸ਼ਿਪ ਵੱਲੋਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਉਮੀਦਵਾਰ ਉਤਾਰਨ ਦੀ ਗੱਲ ਕਹੀ ਜਾ ਚੁੱਕੀ ਹੈ। ਇਸ ਤੋਂ ਸੰਕੇਤ ਹੈ ਕਿ ਭਾਜਪਾ ਹੁਣ ਸਿਰਫ ਕੁਝ ਸ਼ਹਿਰੀ ਸੀਟਾਂ ਤੱਕ ਸੀਮਤ ਰਹਿਣ ਦੀ ਬਜਾਏ ਪੂਰੇ ਪੰਜਾਬ ’ਚ ਆਪਣਾ ਸੰਗਠਨ ਅਤੇ ਲੋਕ ਆਧਾਰ ਵਧਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਸਮਾਜਿਕ ਸਮੀਕਰਨ ਸਾਧਣ ਦੀ ਕਵਾਇਦ
ਭਾਜਪਾ ਨੇ ਸੰਗਠਨਾਤਮਕ ਜ਼ਿੰਮੇਵਾਰੀਆਂ ’ਚ ਵੀ ਵੱਖ-ਵੱਖ ਖੇਤਰਾਂ ਅਤੇ ਸਮਾਜਿਕ ਸਮੂਹਾਂ ਦਾ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨਾਲ ਸਹਿ-ਇੰਚਾਰਜ ਅਲਕਾ ਗੁਰਜਰ ਅਤੇ ਵਰਿੰਦਰ ਸਚਦੇਵਾ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਪੰਜਾਬ ’ਚ ਪਾਰਟੀ ਦੇ ਪ੍ਰੋਗਰਾਮਾਂ ’ਚ ਸਰਗਰਮ ਹਨ। ਪਾਰਟੀ ਦਾ ਜ਼ੋਰ ਬੂਥ ਅਤੇ ਪਿੰਡ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲ
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ’ਚ ਪੰਜਾਬ ਨਾਲ ਜੁੜੇ ਮਾਮਲਿਆਂ ’ਤੇ ਸਲਾਹ ਨਾ ਲਏ ਜਾਣ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ’ਚ 6 ਦਹਾਕੇ ਬਿਤਾਉਣ ਦੇ ਕਾਰਨ ਪਾਰਟੀ ਨੂੰ ਆਪਣੀ ਰਾਇ ਦੇਣਾ ਉਨ੍ਹਾਂ ਦਾ ਫਰਜ਼ ਹੈ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦਾ ਅਰਥ ਇਹ ਨਹੀਂ ਹੈ ਕਿ ਉਹ ਭਾਜਪਾ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਉਹ 84 ਸਾਲ ਦੇ ਹਨ ਪਰ ਹਾਲੇ ਬੁੱਢੇ ਨਹੀਂ ਹੋਏ ਹਨ।
ਇਹ ਵੀ ਪੜ੍ਹੋ : ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਨਸਨੀਖੇਜ਼ ਬਿਆਨ
ਨਵੇਂ ਸਮੀਕਰਨ ਦੀ ਤਲਾਸ਼
ਭਾਜਪਾ ਦੀ ਨਵੀਂ ਰਣਨੀਤੀ ’ਚ ਇਕ ਪਾਸੇ ਸਿੱਖ ਲੀਡਰਸ਼ਿਪ ਨੂੰ ਅੱਗੇ ਵਧਾਉਣਾ ਹੈ ਤਾਂ ਦੂਜੇ ਪਾਸੇ ਹਿੰਦੂ, ਦਲਿਤ, ਓ. ਬੀ. ਸੀ. ਅਤੇ ਸ਼ਹਿਰੀ ਵੋਟਰਾਂ ਵਿਚਾਲੇ ਆਪਣਾ ਆਧਾਰ ਬਣਾਈ ਰੱਖਣਾ ਹੈ। ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਪਾਰਟੀ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਨ੍ਹਾਂ ਵੱਖ-ਵੱਖ ਸਮਾਜਿਕ ਸਮੂਹਾਂ ਨੂੰ ਆਪਣੇ ਸਿਆਸੀ ਆਧਾਰ ਨਾਲ ਜੋੜਨ ਦੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਇਸੇ ਵਿਆਪਕ ਸਮਾਜਿਕ ਅਤੇ ਸੰਗਠਨਾਤਮਕ ਵਿਸਥਾਰ ’ਤੇ ਜ਼ੋਰ ਦਿੰਦੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ
NEXT STORY