ਚੰਡੀਗੜ੍ਹ : ਪੰਜਾਬ ਦੀ ਭਾਜਪਾ ਇਕਾਈ ਵਿਚ ਫਿਲਹਾਲ ਕਿਸੇ ਤਰ੍ਹਾਂ ਦੇ ਬਦਲਾਅ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਹਾਈਕਮਾਨ ਕੋਲ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਦਾਅਵੇਦਾਰਾਂ ਵਲੋਂ ਜ਼ੋਰਦਾਰ ਤਰੀਕੇ ਨਾਲ ਗੱਲ ਰੱਖੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਇੰਚਾਰਜ ਵਿਜੈ ਰੂਪਾਣੀ ਦਾ ਕਹਿਣਆ ਹੈ ਕਿ ਸੂਬਾ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਬਦਲਣਾ ਫਿਲਹਾਲ ਵਾਜਬ ਕਦਮ ਨਹੀਂ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਮੰਨਣ ਤੋਂ ਇਨਕਾਰ ਨਹੀਂ ਕੀਤਾ ਕਿ ਪਾਰਟੀ ਦੇ ਕਈ ਆਗੂ ਹਾਈਕਮਾਨ ਕੋਲ ਅਹੁਦੇ ਲਈ ਪੈਰਵੀ ਕਰ ਰਹੇ ਹਨ। ਇਹ ਮੁੱਦਾ ਇਸ ਕਰਕੇ ਮਹੱਤਵਪੂਰਨ ਬਣ ਗਿਆ ਹੈ ਕਿਉਂਕਿ ਭਾਜਪਾ ਨੇ ਹਾਲ ਹੀ ਵਿਚ ਬਿਹਾਰ ਅਤੇ ਰਾਜਸਥਾਨ ਵਿਚ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਸਾਡੇ ਸਿਖਰਲੇ ਪਾਰਟੀ ਦੇ ਪ੍ਰਬੰਧਕਾਂ ਨੇ ਅੱਠ ਸੂਬਿਆਂ ਵਿਚ ਪ੍ਰਧਾਨਾਂ ਦੇ ਬਦਲਾਅ ਬਾਰੇ ਗੱਲ ਕੀਤੀ ਹੈ। ਜਿਨ੍ਹਾਂ ਨਾਮਾਂ ਦੀ ਗੱਲ ਹੋ ਰਹੀ ਹੈ, ਉਨ੍ਹਾਂ ਵਿੱਚ ਕੇਵਲ ਸਿੰਘ ਢਿੱਲੋਂ ਅਤੇ ਰਾਣਾ ਗੁਰਮੀਤ ਸਿੰਘ ਵੀ ਸ਼ਾਮਲ ਹਨ। 2019 ਵਿਚ ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਤੋਂ ਬਾਅਦ ਢਿੱਲੋਂ ਨੂੰ 2022 ਦੇ ਜ਼ਿਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਗਿਆ ਸੀ। ਕਾਂਗਰਸ ਸਰਕਾਰ ਵਿਚ ਸਾਬਕਾ ਕੈਬਨਿਟ ਮੰਤਰੀ ਰਾਣਾ ਸੋਢੀ ਦਸੰਬਰ 2021 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ
ਪਾਰਟੀ ਸੂਤਰਾਂ ਮੁਤਾਬਕ ਭਾਜਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਅਨਿਲ ਸਰੇਨ ਅਤੇ ਉਪ-ਪ੍ਰਧਾਨ ਜਤਿੰਦਰ ਮਿੱਤਲ ਦਾ ਨਾਂ ਵੀ ਸ਼ਾਮਲ ਹੈ, ਹਾਲਾਂਕਿ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਦੇ ਵੀ ਇਸ ਅਹੁਦੇ ਲਈ ਦਾਅਵੇਦਾਰੀ ਪੇਸ਼ ਨਹੀਂ ਕੀਤੀ ਹੈ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਬਦਲਾਅ ਦੀ ਮੰਗ ਇਸ ਲਈ ਵੀ ਕੀਤੀ ਜਾ ਰਹੀ ਹੈ ਕਿਉਂਕਿ ਪੁਰਾਣੀ ਇਕਾਈ ਜਾਖੜ ਦੇ ਕੰਮਕਾਜ ਦੇ ਢੰਗ ਨਾਲ ਸਹਿਮਤ ਨਹੀਂ ਹੈ। ਉਹ ਪੁਰਾਣੇ ਆਗੂਆਂ ਨੂੰ ਵਿਸ਼ਵਾਸ ਵਿਚ ਨਹੀਂ ਸਕੇ ਅਤੇ ਪਾਰਟੀ ਦੇ ਮਾਮਲਿਆਂ 'ਤੇ ਖੁੱਲ੍ਹੇ ਤੌਰ 'ਤੇ ਵਿਰੋਧੀ ਧਿਰ ਨੂੰ ਘੇਰ ਨਹੀਂ ਸਕੇ। ਜਿਸ ਕਾਰਣ ਭਾਜਪਾ ਨੂੰ ਆਪਣੀਆਂ ਮਜ਼ਬੂਤ ਸੀਟਾਂ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮਸ਼ਹੂਰ ਪਿੰਡ ਦੇ ਲੋਕਾਂ ਦਾ ਸਖ਼ਤ ਫ਼ਰਮਾਨ, ਬਾਹਰੀ ਸੂਬਿਆਂ ਦੇ ਲੋਕਾਂ ਲਈ ਸਖ਼ਤ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ 4 ਮੁਲਾਜ਼ਮਾਂ 'ਤੇ ਐਕਸ਼ਨ! 3 ਨੂੰ ਕੀਤਾ ਮੁਅੱਤਲ, 1 ਲਾਈਨ ਹਾਜ਼ਰ; ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY