ਚੰਡੀਗੜ੍ਹ : ਫ਼ਸਲ ਦੀ ਸਿੱਧੀ ਅਦਾਇਗੀ ਦੇ ਮਾਮਲੇ ਸਬੰਧੀ ਪੰਜਾਬ ਭਾਜਪਾ ਦੇ ਇਕ ਵਫਦ ਵੱਲੋਂ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਵਫਦ ਵੱਲੋਂ ਸਿੱਧੀ ਅਦਾਇਗੀ 'ਚ ਇਕ ਸਾਲ ਲਈ ਛੋਟ ਦਿੱਤੇ ਜਾਣ ਲਈ ਮੰਗ ਕੀਤੀ ਜਾਵੇਗੀ। ਇਸ ਬਾਰੇ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਉਹ ਇਸ ਮੁੱਦੇ 'ਤੇ ਗੱਲਬਾਤ ਕਰਨਗੇ ਅਤੇ ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੋਂ ਵੀ ਮੁਲਾਕਾਤ ਲਈ ਸਮਾਂ ਮੰਗਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ 'ਚ 'ਮੁਫ਼ਤ' ਸਫਰ ਕਰਨਗੀਆਂ ਬੀਬੀਆਂ, ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼
ਉਨ੍ਹਾਂ ਕਿਹਾ ਕਿ ਉਹ ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਲਈ ਤਿਆਰ ਕਰਨ ਸਬੰਧੀ ਕੁੱਝ ਸਮਾਂ ਹੋਰ ਦੇਣ ਦੀ ਗੱਲ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਬਿੱਲਾਂ ਦੇ ਭੁਗਤਾਨ ਸਬੰਧੀ ਮਿਲੀ ਇਹ ਰਾਹਤ
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਲਿਖਿਆ ਸੀ ਕਿ ਸਿੱਧੀ ਅਦਾਇਗੀ 'ਚ ਛੋਟ ਦਿੱਤੀ ਜਾਵੇ ਪਰ ਕੇਂਦਰੀ ਮੰਤਰੀ ਵੱਲੋਂ ਜਵਾਬ 'ਚ ਲਿਖਿਆ ਗਿਆ ਹੈ ਕਿ ਛੋਟ ਨਹੀਂ ਦਿੱਤੀ ਜਾ ਸਕਦੀ ਅਤੇ ਪੰਜਾਬ ਸਰਕਾਰ ਨੂੰ ਸਿੱਧੀ ਅਦਾਇਗੀ ਲਈ ਸਿਸਟਮ ਸੈੱਟ ਕਰਨਾ ਪਵੇਗਾ।
ਨੋਟ : ਪੰਜਾਬ ਭਾਜਪਾ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ ਬਾਰੇ ਦਿਓ ਆਪਣੀ ਰਾਏ
ਨਾਜਾਇਜ਼ ਮਾਈਨਿੰਗ ’ਤੇ ਰਹੇਗੀ ਹੁਣ ਈ.ਡੀ. ਦੀ ਨਜ਼ਰ, ਪੰਜਾਬ ਕੈਬਨਿਟ ਨੇ ਲਾਈ ਮੋਹਰ
NEXT STORY