ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਦੇ ਫੱਤੂ ਵਾਲਾ ਜ਼ੋਨ ਦੇ ਬੁੱਕਣ ਵਾਲਾ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਜਗਦੀਪ ਸਿੰਘ 'ਤੇ ਕੈਂਚੀ ਨਾਲ ਹਮਲਾ ਕੀਤਾ ਗਿਆ ਹੈ । ਇਸ ਹਮਲੇ ਵਿਚ ਜਗਦੀਪ ਸਿੰਘ ਜ਼ਖ਼ਮੀ ਹੋ ਗਏ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਜਗਦੀਪ ਸਿੰਘ ਨੇ ਦੋਸ਼ ਲਾਇਆ ਕਿ ਇਹ ਹਮਲਾ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਹਮਲਾ ਉਨ੍ਹਾਂ ਨੂੰ ਅਕਾਲੀ ਵਰਕਰਾਂ ਵੱਲੋਂ ਖ਼ੁਦ ਵੋਟਾਂ ਪਾਉਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਹੋਇਆ ਹੈ ।
ਜ਼ਖ਼ਮੀ ਜਗਦੀਪ ਸਿੰਘ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦਾ ਇਕ ਵਫ਼ਦ ਅੱਗੇ ਮਿਲੇਗਾ। ਸਿਵਲ ਹਸਪਤਾਲ ਦੇ ਡਾਕਟਰ ਅਭੀਜੀਤ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਚੋਣਾਂ ਵਿਚਾਲੇ ਤਰਨਤਾਰਨ 'ਚ ਵੱਡੀ ਵਾਰਦਾਤ, ਚੱਲੀਆਂ ਠਾਹ-ਠਾਹ ਗੋਲੀਆਂ ਤੇ ਇੱਟਾਂ-ਰੋੜੇ
NEXT STORY