ਚੰਡੀਗੜ੍ਹ : ਕਿਸਾਨ ਅੰਦੋਲਨ ਨੇ ਭਾਰਤੀ ਜਨਤਾ ਪਾਰਟੀ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਇਸ ਲਈ ਭਾਜਪਾ ਨੇ ਰਾਜ ਚੋਣ ਪ੍ਰਬੰਧਨ ਕਮੇਟੀ ਬਣਾਈ ਹੈ, ਜਿਸ ਦੀ ਕਮਾਨ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਖ਼ੁਦ ਸੰਭਾਲੀ ਹੈ। ਇਸ ਦੇ ਨਾਲ ਹੀ 38 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੀ ਮਹਿਲਾ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਮਿਲੇਗੀ ਰੇਤਾ ਤੇ ਬੱਜਰੀ
ਸੁਨੀਲ ਜਾਖੜ ਇਸ ਕਮੇਟੀ ਦੇ ਚੇਅਰਮੈਨ ਅਤੇ ਕਨਵੀਨਰ ਹਨ, ਜਦੋਂ ਕਿ ਰਾਕੇਸ਼ ਰਾਠੌਰ, ਅਨਿਲ ਸਰੀਨ ਅਤੇ ਦਿਆਲ ਸੋਢੀ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਭਾਜਪਾ ਨੇ 3 ਸੀਨੀਅਰ ਆਗੂਆਂ ਨੂੰ ਚੋਣ ਮਨੋਰਥ ਪੱਤਰ ਵਿਭਾਗ ਦੇ ਮੁਖੀ ਵਜੋਂ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : MP ਰਵਨੀਤ ਬਿੱਟੂ ਸਣੇ ਹੋਰਨਾਂ ਖ਼ਿਲਾਫ਼ FIR ਦਰਜ, ਪੜ੍ਹੋ ਕੀ ਹੈ ਪੂਰਾ ਮਾਮਲਾ
ਇਸ 'ਚ ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ ਅਤੇ ਅਸ਼ਵਨੀ ਸੇਖੜੀ ਮੁੱਖ ਭੂਮਿਕਾ 'ਚ ਹੋਣਗੇ। ਉਨ੍ਹਾਂ ਦੀ ਮਦਦ ਲਈ ਸੁਰਜੀਤ ਜਿਆਣੀ, ਜੰਗੀ ਲਾਲ ਮਹਾਜਨ, ਫਤਿਹਜੰਗ ਬਾਜਵਾ, ਐੱਸ. ਐੱਸ. ਚੰਨੀ, ਅਸ਼ਵਨੀ ਸ਼ਰਮਾ, ਸ਼ਵੇਤ ਮਲਿਕ ਅਤੇ ਚਰਨਜੀਤ ਸਿੰਘ ਅਟਵਾਲ ਨੂੰ ਕੋ-ਪ੍ਰਧਾਨ ਬਣਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਦਾ ਵੱਡਾ ਬਿਆਨ, ਸੂਬੇ ’ਚ ਵੱਡੇ ਆਗੂਆਂ ਦੇ ਕਾਰਨਾਮਿਆਂ ਨੂੰ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ ਬੇਨਕਾਬ
NEXT STORY