ਚੰਡੀਗੜ੍ਹ (ਵੈੱਬ ਡੈਸਕ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। 'ਜਗ ਬਾਣੀ' ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਨਾਇਬ ਸਿੰਘ ਸੈਣੀ ਨੇ ਸਪਸ਼ਟ ਕੀਤਾ ਕਿ ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਟਿਕਟਾਂ ਵੀ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਤੇ ਮੁੱਖ ਮੰਤਰੀ ਵੀ ਪੰਜਾਬ ਤੋਂ ਹੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ 'ਡਬਲ ਇੰਜਣ' ਸਰਕਾਰ ਬਣਨ 'ਤੇ ਸੂਬੇ ਨੂੰ ਮੁੜ ਤੋਂ ਨੰਬਰ 1 ਬਣਾਇਆ ਜਾਵੇਗਾ।
ਵਿਰੋਧੀਆਂ ਵੱਲੋਂ ਪੰਜਾਬ ਵਿਚ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਭਾਜਪਾ ਵਿਚ ਸ਼ਾਮਲ ਕੀਤੇ ਜਾਣ 'ਤੇ ਕੀਤੀ ਬਿਆਨਬਾਜ਼ੀ ਦਾ ਜਵਾਬ ਦਿੰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡੀ ਪਾਰਟੀ ਸਭ ਤੋਂ ਵੱਡੀ ਲੋਕਤੰਤਰਕ ਪਾਰਟੀ ਹੈ। ਜੇਕਰ ਕੋਈ ਸਾਡੀ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਦੇ ਹਾਂ। ਵਿਰੋਧੀ ਹਰ ਗੱਲ 'ਤੇ ਹੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਇੰਟਰਵਿਊ ਦੌਰਾਨ ਨਾਇਬ ਸਿੰਘ ਸੈਣੀ ਨੇ ਸੂਬੇ ਦੀ ਸਿਆਸਤ ਨੂੰ ਲੈ ਕੇ ਹੋਰ ਵੀ ਕਈ ਅਹਿਮ ਪਹਿਲੂਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਹੈ। ਵੇਖੋ ਪੂਰੀ ਇੰਟਰਵਿਊ-
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਦੇਸ਼ਾਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਖਿਲਾਫ ਸਖ਼ਤ ਫੈਸਲੇ
NEXT STORY