ਚੰਡੀਗੜ੍ਹ (ਵੈੱਬ ਡੈਸਕ): ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ ਦੋ ਦਰਜਨ ਤੋਂ ਵੱਧ ਮੌਤਾਂ ਹੋ ਗਈਆਂ ਸਨ। ਇਸ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਦਾ ਇਕ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਲਈ ਪਹੁੰਚਿਆ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਐਕਸ਼ਨ! ਇੱਕੋ ਵੇਲੇ ਸੀਲ ਕੀਤੀਆਂ 92 ਥਾਵਾਂ, ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ, ਕਈ ਵਾਹਨ ਜ਼ਬਤ
ਰਾਜਪਾਲ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਵਫ਼ਦ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੇ ਦੋਸ਼ੀਆਂ ਦੇ ਖ਼ਿਲਾਫ਼ ਕਤਲ ਦੇ ਪਰਚੇ ਦਰਜ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਗੇ ਮੰਗ ਰੱਖੀ ਕਿ ਦਿੱਲੀ ਐਕਸਾਈਜ਼ ਪਾਲਿਸੀ ਦਾ ਘੇਰਾ ਵਧਾ ਕੇ ਮਜੀਠਾ ਸ਼ਰਾਬ ਕਾਂਡ ਨੂੰ ਵੀ ਜਾਂਚ ਵਿਚ ਸ਼ਾਮਲ ਕਰਨਾ ਚਾਹੀਦਾ ਹੈ, ਇਸ ਨਾਲ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀ ਲੀਡਰ, ਮਿਥਾਈਲ ਲਿਆਉਣ ਵਾਲੇ ਠੇਕੇਦਾਰ ਤੇ ਹੋਰ ਸਾਰੇ ਮੁਲਜ਼ਮਾਂ ਤੇ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਕਿਹਾ ਕਿ ਮਾਮਲੇ ਦੇ ਦੋਸ਼ੀ ਮੁਲਜ਼ਮਾਂ ਦੀ ਪ੍ਰਾਪਰਟੀ ਜ਼ਬਤ ਕਰ ਕੇ ਪੀੜਤ ਪਰਿਵਾਰਾਂ ਨੂੰ ਪੈਸੇ ਦੇਣੇ ਚਾਹੀਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਘੁੰਮ ਰਹੇ 32 ਅੱਤਵਾਦੀ
ਜਾਖੜ ਨੇ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇ ਕਿ ਨਕਲੀ ਸ਼ਰਾਬ ਤੋਂ ਹੋਣ ਵਾਲੀ ਕਮਾਈ ਦਾ ਸਾਰਾ ਪੈਸਾ ਕਿੱਥੇ ਜਾ ਰਿਹਾ ਹੈ, ਇਸ ਗੱਲ ਦਾ ਪਤਾ ਲਗਾਇਆ ਜਾਵੇ ਤਾਂ ਜੋ ਅਸਲ ਮੁਲਜ਼ਮਾਂ ਤਕ ਪਹੁੰਚਿਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ED ਪੰਜਾਬ ਦੇ ਸਾਰੇ ਸਿਆਸਤਦਾਨਾਂ ਦੇ ਖਾਤੇ ਫ਼ਰੋਲੇ, ਭਾਵੇਂ ਉਹ ਕਿਸੇ ਵੀ ਪਾਰਟੀ ਦੇ ਹੋਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਡਰੱਗ ਮਨੀ ਸਮੇਤ 9 ਗ੍ਰਿਫ਼ਤਾਰ
NEXT STORY