ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੱਡਾ ਕਦਮ ਚੁੱਕਦਿਆਂ ਆਗਾਮੀ ਨਗਰ ਨਿਗਮ ਦੇ ਮੇਅਰਾਂ ਅਤੇ ਨਗਰ ਕੌਂਸਲਾਂ ਦੇ ਪ੍ਰਧਾਨਾਂ ਦੀਆਂ ਚੋਣਾਂ ਲਈ ਵਿਸ਼ੇਸ਼ ਨਿਰੀਖਕਾਂ ਦੀ ਨਿਯੁਕਤੀ ਕੀਤੀ ਹੈ। ਇਸ ਸੰਬੰਧੀ ਅਧਿਕਾਰਤ ਸੂਚੀ ਪਾਰਟੀ ਦੇ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਜਾਰੀ ਕੀਤੀ ਗਈ ਹੈ। ਪਾਰਟੀ ਵੱਲੋਂ ਜਾਰੀ ਵੇਰਵਿਆਂ ਅਨੁਸਾਰ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਹ ਵੀ ਪੜ੍ਹੋ : ਜੇ ਨਹੀਂ ਹੁੰਦੀ ਤੁਹਾਡੇ ਮੀਟਰ ਦੀ ਰੀਡਿੰਗ ਤਾਂ ਕਰੋ ਇਹ ਕੰਮ, ਨਹੀਂ ਆਵੇਗਾ ਬਿੱਲ
ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਪਠਾਨਕੋਟ ਤੋਂ ਨਿਰੀਖਕ ਲਗਾਇਆ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅਬੋਹਰ ਦਾ ਨਿਰੀਖਤ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਨਗਰ ਕੌਂਸਲਾਂ ਲਈ ਸੂਬਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਫਾਜ਼ਿਲਕਾ ਤੋਂ ਨਿਰੀਖਕ ਲਗਾਇਆ ਗਿਆ ਹੈ ਜਦਕਿ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਮਾਨਤਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵਾਂਗਾਓਂ ਤੋਂ ਵਿਜੇ ਸਾਂਪਲਾ ਨੂੰ ਨਿਰੀਖਤ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਚੋਣ ਪ੍ਰਕਿਰਿਆ ਨੂੰ ਪਾਰਟੀ ਪੱਧਰ 'ਤੇ ਸੁਚਾਰੂ ਬਣਾਉਣ ਲਈ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
NEXT STORY