ਚੰਡੀਗੜ੍ਹ,(ਰਮਨਜੀਤ)-'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਮੀਰ ਦੀ ਅਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਭਾਜਪਾ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਛੱਡ ਕੇ ਕਿਸਾਨਾਂ ਨਾਲ ਡਟਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ (ਬਾਦਲ) 'ਤੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੱਚੇ-ਸੁੱਚੇ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਵੀ ਇਨ੍ਹਾਂ ਭ੍ਰਿਸ਼ਟ ਅਤੇ ਦੋਗਲੀ ਸੋਚ ਵਾਲੀਆਂ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬਣਦਿਆਂ ਹੀ ਐਕਸ਼ਨ ਮੂਡ 'ਚ ਬੀਬੀ ਜਗੀਰ ਕੌਰ, ਦਿੱਤੇ ਸਖ਼ਤ ਹੁਕਮ
ਇਥੇ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸੱਤਾਧਾਰੀ ਭਾਜਪਾ ਨਾਲ ਮਿਲ ਕੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਵੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ 'ਤੇ ਲੱਗੇ ਹੋਏ ਹਨ ਅਤੇ ਅੰਦਰਖਾਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੇ ਹਨ। ਅੱਜ ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ, ਇਸ ਮੌਕੇ ਸਾਨੂੰ ਸਭ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਕਿਸਾਨਾਂ ਦਾ ਖੁੱਲ੍ਹ ਕੇ ਸਾਥ ਦੇਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਅੱਜ ਜਦੋਂ (ਸੋਮਵਾਰ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਸੇਵਾਦਾਰ ਵਜੋਂ ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ ਤਾਂ ਭਾਜਪਾ ਦੇ ਆਗੂਆਂ ਵਲੋਂ ਉਨ੍ਹਾਂ (ਕੇਜਰੀਵਾਲ) ਦਾ ਵਿਰੋਧ ਕੀਤਾ ਗਿਆ। ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਡਰਾਮਿਆਂ ਦੀ ਪ੍ਰਵਾਹ ਨਹੀਂ ਕਰਦੀ ਅਤੇ ਨਾ ਹੀ ਕਿਸੇ ਤੋਂ ਡਰਦੀ ਹੈ। ਕੋਈ ਵੀ ਤਾਕਤ ਆਮ ਆਦਮੀ ਪਾਰਟੀ ਨੂੰ ਕਿਸਾਨਾਂ ਦਾ ਸਾਥ ਦੇਣ ਤੋਂ ਰੋਕ ਨਹੀਂ ਸਕਦੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਅੰਦੋਲਨ 'ਚ ਘਿਰੀ ਭਾਜਪਾ ਨੂੰ ਪੰਜਾਬ 'ਚ ਲੱਗਾ ਵੱਡਾ ਝਟਕਾ
ਕੇਂਦਰੀ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਇਕ ਪਾਸੇ ਤਾਂ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ, ਦੂਜੇ ਪਾਸੇ ਮੋਦੀ ਸਰਕਾਰ ਦੇ ਮੰਤਰੀ ਹੰਕਾਰ ਨਾਲ ਭਰੀਆਂ ਟਿੱਪਣੀਆਂ ਕਰ ਰਹੇ ਹਨ। ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਤਰੀ ਦਾ ਅਜਿਹਾ ਬਿਆਨ ਦੱਸਦਾ ਹੈ ਕਿ ਮੋਦੀ ਸਰਕਾਰ ਅਜੇ ਵੀ ਕਿਸਾਨ ਅੰਦੋਲਨ ਨੂੰ ਹਲਕੇ ਵਿਚ ਲੈ ਰਹੀ ਹੈ। ਮਾਨ ਨੇ ਕਿਹਾ ਕਿ ਭਾਜਪਾ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਤੇ ਗੁਰਦਾਸਪੁਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਵਲੋਂ ਕੀਤੀ ਗਈ ਬਿਆਨਬਾਜ਼ੀ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰ ਹੈ।
ਰਾਜ ਹੱਠ ਨੂੰ ਛੱਡ ਕੇ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ : ਬਾਜਵਾ
NEXT STORY