ਲੁਧਿਆਣਾ (ਅਨਿਲ): ਪੀ.ਏ.ਯੂ. ਪੁਲਸ ਸਟੇਸ਼ਨ ਨੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਰਾਜੇਂਦਰ ਭੰਡਾਰੀ ਦੇ ਭਰਾ ਸਮੇਤ ਤਿੰਨ ਲੋਕਾਂ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸ਼ਿਕਾਇਤਕਰਤਾ ਸੰਜੀਵ ਗਰਗ ਪੁੱਤਰ ਧਰਮਪਾਲ ਗਰਗ ਵਾਸੀ ਸੰਤ ਨਗਰ ਕਾਲਜ ਰੋਡ ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ
ਉਨ੍ਹਾਂ ਦੱਸਿਆ ਕਿ ਸੰਜੀਵ ਗਰਗ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਪੇਂਦਰ ਜੀਤ ਕੌਰ, ਵਾਸੀ ਸਰਾਭਾ ਨਗਰ, ਸ਼ਸ਼ੀ ਇੰਦਰ ਸਿੰਘ, ਵਾਸੀ ਸ਼ਾਸਤਰੀ ਨਗਰ ਅਤੇ ਰਾਜ ਕੁਮਾਰ ਭੰਡਾਰੀ ਵਾਸੀ ਬੀ.ਆਰ.ਐੱਸ. ਨਗਰ ਨੇ ਸਾਜ਼ਿਸ਼ ਰਚੀ ਅਤੇ ਧੋਖਾਧੜੀ ਨਾਲ ਪਲਾਟ ਦੀ ਗਲਤ ਰਜਿਸਟਰੀ ਕਰਵਾਈ। ਇਸ ਤੋਂ ਬਾਅਦ ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਤੜਕਸਾਰ ਐਨਕਾਊਂਟਰ, ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਫਾਇਰਿੰਗ
NEXT STORY