ਚੰਡੀਗੜ੍ਹ/ਜਲੰਧਰ (ਵੈੱਬ ਡੈਸਕ): ਪੰਜਾਬ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਤੇਜ਼ ਹੋ ਚੁੱਕੀਆਂ ਹਨ। ਸਿਆਸੀ ਪਾਰਟੀਆਂ ਨੇ ਆਪਣੇ ਪੱਧਰ 'ਤੇ ਇਸ ਦੀਆਂ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਇਨ੍ਹਾਂ ਚੋਣਾਂ ਲਈ 5 ਸ਼ਹਿਰਾਂ ਲਈ ਇੰਚਾਰਜਾਂ ਤੇ ਕੋ-ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਨ੍ਹਾਂ ਵਿਚਾਲੇ ਵਾਰਡਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨੀਲ ਸਰੀਨ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਪਾਰਟੀ ਨੇ ਅੰਮ੍ਰਿਤਸਰ, ਜਲੰਧਰ, ਫਗਵਾੜਾ, ਪਟਿਆਲਾ ਤੇ ਲੁਧਿਆਣਾ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਇੰਚਾਰਜਾਂ ਤੇ ਕੋ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਜਪਾ ਨੇ 10 ਚੋਣ ਇੰਚਾਰਜਾਂ ਤੇ 10 ਹੀ ਕੋ ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜੇ ਅਜੇ ਵੀ ਨਾ ਸੰਭਲੇ ਤਾਂ...
ਦੱਸ ਦਈਏ ਕਿ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌੰਸਲ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਸ ਤਹਿਤ ਦਸੰਬਰ ਮਹੀਨੇ ਦੀ ਅਖ਼ੀਰ ਤਕ ਨਗਰ ਨਿਗਮ ਤੇ ਨਗਰ ਕੌੰਸਲ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੀਆਂ ਤਾਰੀਖ਼ਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੱਡੀ ਦੀ ਟੱਕਰ ਮਗਰੋਂ ਹੋਈ ਲੜਾਈ, ਸਿਲੰਡਰ ਚੁੱਕ ਕੇ ਲੈ ਗਿਆ ਇਨੋਵਾ ਚਾਲਕ
NEXT STORY