ਚੰਡੀਗੜ੍ਹ : ਪੰਜਾਬ ਦੀਆਂ 13 ਸੀਟਾਂ 'ਤੇ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸੂਬਾ ਪ੍ਰਧਾਨ ਭਾਜਪਾ ਸੁਨੀਲ ਜਾਖੜ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਮੀਟਿੰਗ ਰੱਖੀ ਗਈ ਹੈ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਸ਼ੁੱਕਰਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਅਤੇ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ ਅਤੇ ਸੂਬਾ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸੂਲੂ ਵੀ ਇਸ 'ਚ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਹੁਣ ਇਹ ਭਾਜਪਾ ਆਗੂ ਕਾਂਗਰਸ 'ਚ ਕਰ ਸਕਦੈ ਵਾਪਸੀ
ਰਾਕੇਸ਼ ਰਾਠੌਰ ਨੇ ਦੱਸਿਆ ਕਿ ਮੀਟਿੰਗ 'ਚ ਆਉਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ, ਲੋਕਲ ਬਾਡੀ ਚੋਣਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 11.00 ਵਜੇ ਸਾਰੇ ਲੋਕ ਸਭਾ ਉਮੀਦਵਾਰਾਂ ਦੀ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਰੱਬ ਦਾ ਕਹਿਰ! 8 ਤਾਰੀਖ਼ ਨੂੰ ਜਹਾਜ਼ 'ਚ ਚੜ੍ਹਾਇਆ ਪੁੱਤ, 2 ਦਿਨਾਂ ਮਗਰੋਂ ਕੈਨੇਡਾ ਤੋਂ ਆਈ ਮੌਤ ਦੀ ਖ਼ਬਰ
ਇਸ ਤੋਂ ਬਾਅਦ ਦੁਪਹਿਰ 12 ਵਜੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਬਾਅਦ ਦੁਪਹਿਰ 3.00 ਵਜੇ ਸਾਂਝੀ ਮੀਟਿੰਗ ਹੋਵੇਗੀ, ਜਿਸ 'ਚ ਕੋਰ ਕਮੇਟੀ ਮੈਂਬਰ, ਲੋਕ ਸਭਾ ਇੰਚਾਰਜ ਤੇ ਸਹਿ ਇੰਚਾਰਜ, ਲੋਕ ਸਭਾ ਕਨਵੀਨਰ ਤੇ ਕੋ-ਕਨਵੀਨਰ ਹਿੱਸਾ ਲੈਣਗੇ। ਇਸ ਤੋਂ ਬਾਅਦ ਸ਼ਾਮ 5 ਵਜੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਰਾਕੇਸ਼ ਰਾਠੌਰ ਨੇ ਕਿਹਾ ਕਿ ਪਾਰਟੀ ਲੋਕਲ ਬਾਡੀ ਚੋਣਾਂ ਅਤੇ 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਲੋਕ ਸਭਾ ਚੋਣਾਂ 'ਚ ਪਾਰਟੀ ਦੀ ਵੋਟ ਸ਼ੇਅਰ 'ਚ ਵਾਧਾ ਹੋਇਆ ਹੈ, ਜਿਸ ਕਾਰਨ ਵਰਕਰਾਂ 'ਚ ਉਤਸ਼ਾਹ ਵਧਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਾ ਵੜਿੰਗ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ, ਗਿੱਦੜਬਾਹਾ ਤੋਂ ਸਨ ਵਿਧਾਇਕ
NEXT STORY