ਚੰਡੀਗੜ੍ਹ (ਵੈੱਬ ਡੈਸਕ): ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਚੰਡੀਗੜ੍ਹ ਬਾਰੇ ਲਿਆਂਦੇ ਜਾ ਰਹੇ ਬਿੱਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਸੂਬੇ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਹੀ ਇਸ ਬਿੱਲ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਬਿੱਲ ਨੂੰ ਪੰਜਾਬ ਤੋਂ ਚੰਡੀਗੜ੍ਹ ਪੂਰੀ ਤਰ੍ਹਾਂ ਖੋਹਣ ਦੀ ਡੂੰਘੀ ਸਾਜ਼ਿਸ਼ ਦੱਸਿਆ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਭਾਜਪਾ ਦਾ ਵੀ ਅਹਿਮ ਬਿਆਨ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ RTB ਐਕਟ 2.0 ਦੀ ਸ਼ੁਰੂਆਤ! ਜਾਣੋ ਕੀ ਹੋਣਗੇ ਬਦਲਾਅ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਤੌਰ 'ਤੇ ਆਖ਼ ਦਿੱਤਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਹੱਕਾਂ ਲਈ ਦ੍ਰਿੜਤਾ ਨਾਲ ਖੜ੍ਹੀ ਹੈ, ਫ਼ਿਰ ਭਾਵੇਂ ਮਸਲਾ ਚੰਡੀਗੜ੍ਹ ਦਾ ਹੋਵੇ ਤੇ ਭਾਵੇਂ ਪੰਜਾਬ ਦੇ ਪਾਣੀਆਂ ਦਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਰਕਾਰ ਨਾਲ ਗੱਲ ਕਰ ਕੇ ਚੰਡੀਗੜ੍ਹ ਬਾਰੇ ਪੈਦਾ ਹੋਈ 'ਭਰਮ ਦੀ ਸਥਿਤੀ' ਨੂੰ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਲਈ ਸਭ ਤੋਂ ਪਹਿਲਾਂ ਪੰਜਾਬ ਹੀ ਹੈ।
ਸੁਨੀਲ ਜਾਖੜ ਨੇ ਟਵੀਟ ਕੀਤਾ, "ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਭਾਜਪਾ ਪੰਜਾਬ ਦੇ ਹਿੱਤਾਂ ਨਾਲ ਦ੍ਰਿੜਤਾ ਨਾਲ ਖੜੀ ਹੈ ਤੇ ਉਹ ਚਾਹੇ ਚੰਡੀਗੜ੍ਹ ਦਾ ਮੁੱਦਾ ਹੋਵੇ ਅਤੇ ਚਾਹੇ ਪੰਜਾਬ ਦੇ ਪਾਣੀਆਂ ਦਾ। ਚੰਡੀਗੜ੍ਹ ਸਬੰਧੀ ਜੋ ਵੀ ਭਰਮ ਦੀ ਸਥਿਤੀ ਪੈਦਾ ਹੋਈ ਹੈ, ਇਸ ਬਾਰੇ ਸਰਕਾਰ ਨਾਲ ਗੱਲ ਕਰਕੇ ਇਹ ਭਰਮ ਵੀ ਦੂਰ ਕੀਤਾ ਜਾਵੇਗਾ। ਮੈ ਖੁਦ ਇਕ ਪੰਜਾਬੀ ਹੋਣ ਦੇ ਨਾਤੇ ਭਰੋਸਾ ਦਿੰਦਾ ਹਾਂ ਕਿ ਸਾਡੇ ਲਈ ਪੰਜਾਬ ਹੀ ਸਭ ਤੋਂ ਪਹਿਲਾਂ ਹੈ।"
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
NEXT STORY