ਚੰਡੀਗੜ੍ਹ (ਬਿਊਰੋ) : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾ ਫਾਰਮ ਹਾਊਸ ਜਾ ਕੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ’ਚ ਰਲੇਵੇਂ ਤੋਂ ਬਾਅਦ ਅਸ਼ਵਨੀ ਸ਼ਰਮਾ ਨਾਲ ਪਹਿਲੀ ਮੁਲਾਕਾਤ ਸੀ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੂੰ ਮਿਲੇ ਸੰਤ ਸੀਚੇਵਾਲ, ਕਿਹਾ-ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਪੰਜਾਬ ਨੂੰ ਹੋਇਆ 2000 ਕਰੋੜ ਜੁਰਮਾਨਾ
ਇਸ ਮੌਕੇ ਸੂਬੇ ਦੇ ਸੰਗਠਨ ਮਹਾਮੰਤਰੀ ਮੰਤਰੀ ਸ੍ਰੀਨਿਵਾਸੁਲੂ, ਸੂਬੇ ਦੇ ਜਨਰਲ ਸਕੱਤਰ ਜੀਵਨ ਗੁਪਤਾ,ਸੁਭਾਸ਼ ਸ਼ਰਮਾ ਜੀ ਅਤੇ ਰਾਜੇਸ਼ ਬਾਘਾ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕੈਪਟਨ ਬੀਤੇ ਦਿਨੀਂ ਆਪਣੇ ਪੁਰਾਣੇ ਸਾਥੀਆਂ ਸਮੇਤ ਦਿੱਲੀ ਵਿਖੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਭਾਜਪਾ ਨਾਲ ਗੱਠਜੋੜ ਕਰ ਕੇ ਲੜੀਆਂ ਸਨ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ ਨਜ਼ਦੀਕੀ ਗੈਂਗਸਟਰ ਰਣਦੀਪ ਗ੍ਰਿਫ਼ਤਾਰ, ਵੱਡੀ ਸਾਜ਼ਿਸ਼ ਨੂੰ ਦੇਣਾ ਸੀ ਅੰਜਾਮ
CM ਮਾਨ ਨੂੰ ਮਿਲੇ ਸੰਤ ਸੀਚੇਵਾਲ, ਕਿਹਾ-ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਪੰਜਾਬ ਨੂੰ ਹੋਇਆ 2000 ਕਰੋੜ ਜੁਰਮਾਨਾ
NEXT STORY