ਪੰਜਾਬ ਡੈਸਕ - ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਪਹਿਲੀ ਵਾਰ ਹੈ ਜਦੋਂ ਪੰਜਾਬ ਭਾਜਪਾ ਆਗੂ ਨੇ ਕਿਸਾਨ ਪ੍ਰਦਰਸ਼ਨ 'ਤੇ ਕੋਈ ਪ੍ਰਤੀਕਿਰਿਆ ਦਿੱਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ, ਕਿਸਾਨ ਦੀ ਜਿਹੜੀ ਸਥਿਤੀ ਉਸ ਨਾਲ ਪੂਰਾ ਦੇਸ਼ ਹਮਦਰਦੀ ਰੱਖਦਾ ਹੈ ਅਤੇ ਮੈਂ ਵੀ ਉਨ੍ਹਾਂ ਦੇਸ਼ ਵਾਸੀਆਂ ਵਿਚ ਹੀ ਆਉਂਦਾ ਹਾਂ। ਮੈਂ ਇਕ ਰਾਜਨੀਤਕ ਦਲ ਜਾਂ ਭਾਜਪਾ ਪ੍ਰਧਾਨ ਹੋ ਕੇ ਨਹੀਂ ਸਗੋਂ ਖੁਦ ਇਕ ਕਿਸਾਨ ਅਤੇ ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਦੇ ਦਰਦ ਨੂੰ ਸਮਝਦਾ ਹਾਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਾਰਟੀ ਜਾਂ ਦਲ ਖੜ੍ਹਾ ਹੋ ਕੇ ਕਹੇ ਕਿ ਮੈਂ ਕਿਸਾਨਾਂ ਦੇ ਨਾਲ ਹਾਂ ਤਾਂ ਮੈਂ ਸਮਝਦਾ ਹਾਂ ਕਿ ਇਹ ਕਿਸਾਨਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਹੈ। ਸੁਨੀਲ ਜਾਖੜ ਨੇ ਸਾਰੀਆਂ ਪਾਰਟੀਆਂ ਨੂੰ ਹੱਥ ਜੋੜ ਕੇ ਕਿਹਾ ਕਿ ਕਿਸਾਨ ਨੂੰ ਕਿਸਾਨ ਹੀ ਰਹਿਣ ਦਿਓ। ਉਨ੍ਹਾਂ ਨੂੰ ਕਿਸੇ ਵਰਗ, ਧਰਮ ਜਾਂ ਕਿਸੇ ਖੇਤਰ ਨਾਲ ਜੋੜ ਕੇ ਨਾ ਦੇਖਿਆ ਜਾਵੇ।
ਇਹ ਵੀ ਪੜ੍ਹੋ - ਕਿਸਾਨ ਆਗੂ ਡੱਲੇਵਾਲ ਤੇ ਪੰਧੇਰ ਨੇ ADGP ਇੰਟੈਲੀਜੈਂਸ ਨਾਲ ਕੀਤੀ ਬੈਠਕ, ਸੁਰੱਖਿਆ ਸਣੇ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
ਸੁਨੀਲ ਜਾਖੜ ਨੇ ਬੇਨਤੀ ਕਰਦਿਆਂ ਕਿਹਾ ਕਿ ਕਿਸਾਨ ਨੂੰ ਹਮਦਰਦੀ ਦੀ ਨਜ਼ਰ ਨਾਲ ਦੇਖਿਆ ਜਾਵੇ, ਦੇਸ਼ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਪ੍ਰੇਸ਼ਾਨੀ ਨੂੰ ਸਮਝਦਾ ਹੈ। ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਨੇ ਉਨ੍ਹਾਂ ਦੀ ਪ੍ਰੇਸ਼ਾਨੀ ਨੂੰ ਹੱਲ ਕਰਨ ਲਈ ਤਿੰਨ ਵੱਡੇ ਸੀਨੀਅਰ ਅਫ਼ਸਰਾਂ ਨੂੰ ਭੇਜਿਆ ਹੈ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਇਸ ਸਮੱਸਿਆ ਦਾ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ। ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਘਰ ਅੱਗੇ ਧਰਨਾ ਲਗਾਓ ਪਰ ਸ਼ਾਂਤੀਪੂਰਵਕ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇ। ਕਿਸੇ ਸ਼ਰਾਰਤੀ ਅਨਸਰ ਦੀਆਂ ਗੱਲਾਂ ਵਿਚ ਆ ਕੇ ਕੋਈ ਕਦਮ ਨਾ ਚੁੱਕਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕਿਸਾਨ ਆਗੂ ਡੱਲੇਵਾਲ ਤੇ ਪੰਧੇਰ ਨੇ ADGP ਇੰਟੈਲੀਜੈਂਸ ਨਾਲ ਕੀਤੀ ਬੈਠਕ, ਸੁਰੱਖਿਆ ਸਣੇ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
NEXT STORY