ਚੰਡੀਗੜ੍ਹ : ਪੰਜਾਬ ਭਾਜਪਾ ਵੱਲੋਂ 'ਆਪਰੇਸ਼ਨ ਲੋਟਸ' ਦੇ ਮੁੱਦੇ 'ਤੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਅੱਜ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਗਿਆ।
ਇਹ ਵੀ ਪੜ੍ਹੋ : ਡੈਂਟਲ ਕਾਲਜ 'ਚ ਦੰਦ ਕਢਵਾਉਣ ਆਈ ਔਰਤ ਨਾਲ ਜੋ ਭਾਣਾ ਵਰਤਿਆ, ਕਿਸੇ ਨੂੰ ਯਕੀਨ ਨਹੀਂ ਆਵੇਗਾ
ਇਸ ਦੌਰਾਨ ਚੰਡੀਗੜ੍ਹ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਹ 'ਚ ਹੀ ਰੋਕ ਲਿਆ। ਭਾਜਪਾ ਕਾਰਕੁੰਨਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ, ਜਿਸ ਤੋਂ ਬਾਅਦ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਵਾਛੜਾਂ ਕੀਤੀਆਂ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਰਾਜਪਾਲ ਦੇ ਇਜਲਾਸ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਮਾਨ ਸਰਕਾਰ ਦਾ ਵੱਡਾ ਐਲਾਨ
ਭਾਜਪਾ ਵਰਕਰਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ। ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ 'ਆਪਰੇਸ਼ਨ ਲੋਟਸ' ਖ਼ਿਲਾਫ਼ ਵਿਸ਼ੇਸ਼ ਇਜਲਾਸ ਸੱਦ ਦੇ ਪੰਜਾਬ ਸਰਕਾਰ ਸਿਰਫ ਨੌਟੰਕੀ ਕਰ ਰਹੀ ਹੈ।
ਇਸ ਪ੍ਰਦਰਸ਼ਨ ਦੌਰਾਨ ਪੁਲਸ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਸਣੇ ਕਈ ਭਾਜਪਾ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)
NEXT STORY