ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਭਲਕੇ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਤਹਿਤ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸੈਕਟਰ-37 ਮੁੱਖ ਦਫ਼ਤਰ ਤੋਂ ਪੈਦਲ ਮਾਰਚ ਕਰਦੇ ਹੋਏ ਵਿਧਾਨ ਸਭਾ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ, ਧਾਲੀਵਾਲ ਤੇ ਰਾਜਾ ਵੜਿੰਗ ਵਿਚਾਲੇ ਤਿੱਖੀ ਬਹਿਸ ਦੌਰਾਨ ਪਿਆ ਰੌਲਾ
ਭਾਜਪਾ ਆਗੂਆਂ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਆਮ ਜਨਤਾ ਦੀ ਆਵਾਜ਼ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਇਹ ਕਦਮ ਚੁੱਕ ਰਹੇ ਹਾਂ।
ਇਹ ਵੀ ਪੜ੍ਹੋ : ਲੁਧਿਆਣਾ ਦੇ ਕਾਲਜ 'ਚ ਹਥਿਆਰਾਂ ਸਣੇ ਦਾਖ਼ਲ ਹੋਏ ਨੌਜਵਾਨ, ਵਿਦਿਆਰਥਣਾਂ ਨੇ ਕੀਤਾ ਰੋਸ ਪ੍ਰਦਰਸ਼ਨ
ਵਿਧਾਨ ਸਭਾ ਘੇਰਨ ਜਾਂਦੇ ਭਾਜਪਾ ਆਗੂਆਂ ਅਤੇ ਕਾਰਕੁੰਨਾਂ 'ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ। ਭਾਜਪਾ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਸ ਨੇ ਕਈ ਭਾਜਪਾ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
20,000 ਰੁਪਏ ਚ ਲੱਗੇਗਾ ਕੈਨੇਡਾ ਦਾ 10 ਸਾਲ ਦਾ ਵੀਜ਼ਾ, ਜਲਦੀ ਕਰੋ ਅਪਲਾਈ
NEXT STORY