ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ SYL ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈI ਉਨ੍ਹਾਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।
ਇਹ ਖ਼ਬਰ ਵੀ ਪੜ੍ਹੋ - ਜੈਨ ਮੁਨੀ ਸੁਗੇਯਸਾਗਰ ਮਹਾਰਾਜ ਦਾ ਹੋਇਆ ਦੇਹਾਂਤ, ਸਰਕਾਰ ਦੇ ਫ਼ੈਸਲੇ ਵਿਰੁੱਧ 25 ਦਸੰਬਰ ਤੋਂ ਸਨ ਵਰਤ 'ਤੇ
ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਵਾਲੀ ਪਾਣੀ ਦੀ ਲੋੜ ਨੂੰ ਆਧਾਰ ਨਾ ਬਣਾਇਆ ਜਾਵੇ। ਪੰਜਾਬ ਦੇ 146 ਬਲਾਕਾਂ 'ਚੋਂ 117 ਬਲਾਕਾਂ "ਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤਕ ਘੱਟ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਪਾਣੀ ਦੀ ਲੋੜ ਲਈ ਪੁਰਾਣੇ ਫ਼ਸਲੀ ਚੱਕਰ ਨੂੰ ਆਧਾਰ ਨਾ ਬਣਾਇਆ ਜਾਵੇ। ਅੱਜ ਪੰਜਾਬ ਨੂੰ ਕਰੀਬ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਮਿਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮਹਾਨ ਫੁੱਟਬਾਲਰ ਪੇਲੇ ਸਪੁਰਦ-ਏ-ਖ਼ਾਕ, ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਦਿੱਤੀ ਸ਼ਰਧਾਂਜਲੀ (ਤਸਵੀਰਾਂ)
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ ਤਕਰੀਬਨ 60 ਫ਼ੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘੱਟ ਕੇ 25 ਫ਼ੀਸਦੀ ਹੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਟਿਊਬਵੈੱਲ ਵਿਵਸਥਾ 'ਤੇ ਕਰੋੜਾਂ ਰੁਪਏ ਖ਼ਰਚ ਕਰਨ ਨੂੰ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗਣਤੰਤਰ ਦਿਵਸ ’ਤੇ ਬਠਿੰਡਾ 'ਚ ਲਹਿਰਾਉਣਗੇ CM ਮਾਨ ਤਿਰੰਗਾ, ਜਲੰਧਰ 'ਚ ਹੋਵੇਗਾ ਸੂਬਾ ਪੱਧਰੀ ਸਮਾਗਮ, ਵੇਖੋ ਸੂਚੀ
NEXT STORY