ਜਲੰਧਰ (ਵਿਸ਼ੇਸ਼)-ਪੰਜਾਬ ਭਾਜਪਾ ਦੇ ਉੱਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ ਅਤੇ ‘ਆਪ’ ਸਰਕਾਰ ਦੇ ਆਗੂ ਅਤੇ ਪੁਲਸ ਅਧਿਕਾਰੀ ਰੈਲੀਆਂ ਵਿਚ ਮਸਤ ਹਨ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਹੁਣ ਤਾਂ ਲੱਗਣ ਲੱਗ ਪਿਆ ਹੈ ਕਿ ਪੰਜਾਬ ਦੇ ਡੀ. ਜੀ. ਪੀ. ਵੀ ਖ਼ੁਦ ਆਗੂ ਬਣਨ ਦੇ ਰਾਹ ’ਤੇ ਹਨ ਅਤੇ ਰੈਲੀਆਂ ਦੇ ਮੰਚਾਂ ਦੀ ਸ਼ੋਭਾ ਵਧਾ ਰਹੇ ਹਨ, ਜਦਕਿ ਉਨ੍ਹਾਂ ਨੂੰ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਧਿਆਨ ਦੇਣਾ ਚਾਹੀਦਾ ਹੈ, ਨਾ ਕਿ ਰੈਲੀਆਂ ਦੀ ਸਫ਼ਲਤਾ ਜਾਂ ਅਸਫ਼ਲਤਾ ’ਤੇ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਉਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਨੇ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਪੋਲ ਮੁੜ ਖੋਲ੍ਹ ਦਿੱਤੀ ਹੈ। ਭਾਜਪਾ ਆਗੂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਡੀ. ਜੀ. ਪੀ. ਅਤੇ ਮੁੱਖ ਸਕੱਤਰ ਨੇ ਮੋਗਾ ਰੈਲੀ ਵਿਚ ਆਮ ਆਦਮੀ ਪਾਰਟੀ ਨਾਲ ਮੰਚ ਸਾਂਝਾ ਕੀਤਾ, ਉਸ ਨਾਲ ਇਹ ਸੰਦੇਸ਼ ਗਿਆ ਹੈ ਕਿ ਪੰਜਾਬ ਦੀ ਉੱਚ ਅਫਸਰਸ਼ਾਹੀ ਆਮ ਆਦਮੀ ਪਾਰਟੀ ਦੀ ਭਾਈਵਾਲ ਬਣ ਚੁੱਕੀ ਹੈ। ਇਹੀ ਕਾਰਨ ਹੈ ਕਿ ਹੁਣ ਗੈਂਗਸਟਰਾਂ ਨੂੰ ਪੁਲਸ ਦਾ ਕੋਈ ਡਰ ਨਹੀਂ ਰਿਹਾ। ਭਾਜਪਾ ਪੰਜਾਬ ਵਿਚ ਹਰ ਰੋਜ਼ ਵਾਪਰ ਰਹੀਆਂ ਵਾਰਦਾਤਾਂ ਨੂੰ ਲੈ ਕੇ ਚਿੰਤਤ ਹੈ ਅਤੇ ਜਨਤਾ ਨੂੰ ਅਪੀਲ ਕਰਦੀ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਸੂਬੇ ਤੋਂ ਵਿਦਾ ਕਰੇ ਤਾਂ ਜੋ ਸਾਡੇ ਪੰਜਾਬ ਵਿਚ ਸ਼ਾਂਤੀ ਬਣੀ ਰਹੇ।
ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
NEXT STORY