ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ 'ਤੇ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਸੀ। ਕੱਲ੍ਹ ਸਦਨ ਦੇ ਅੰਦਰ ਜੋ ਕੁਝ ਵੀ ਹੋਇਆ ਹੈ, ਉਹ ਸਾਰਾ ਪੰਜਾਬੀਆਂ ਨੇ ਵੇਖਿਆ ਹੈ।
ਇਹ ਵੀ ਪੜ੍ਹੋ: ਜਲੰਧਰ : ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼
ਪੰਜਾਬ ਦੇ ਅੰਦਰ ਜੋ ਅੱਜ ਹਾਲਾਤ ਬਣੇ ਹੋਏ, ਉਨ੍ਹਾਂ ਖਾਮੀਆਂ ਨੂੰ ਲੁਕਾਉਣ ਲਈ ਸੈਸ਼ਨ ਬੁਲਾਇਆ ਗਿਆ ਹੈ। ਵਿਧਾਨ ਸਭਾ ਵਿਚ ਲਿਆਂਦੇ ਗਏ ਮਤੇ ਦੀ ਅਸ਼ਵਨੀ ਸ਼ਰਮਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੱਲ ਮਜ਼ਦੂਰਾਂ 'ਤੇ ਕੀਤੀ ਜਾਣੀ ਸੀ। ਪੰਜਾਬ ਦੀ ਰਾਜਨੀਤੀ ਲਈ ਕੱਲ੍ਹ ਦਾ ਦਿਨ ਮਾੜਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ ਮੌਕੇ 'ਫਰੀ ਪੁਲਸ ਸਟੇਸ਼ਨ ਐਂਟਰੀ'
NEXT STORY