ਚੰਡੀਗੜ੍ਹ/ਜਲੰਧਰ : ਪੰਜਾਬ ਭਰ 'ਚ ਅੱਜ BLACKOUT ਹੋਵੇਗਾ। ਸੂਬੇ ’ਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਮਕਸਦ ਨਾਲ ਪੰਜਾਬ ’ਚ 24 ਅਪ੍ਰੈਲ ਯਾਨੀ ਅੱਜ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਇਕ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ।
ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ
ਇਸ ਦੌਰਾਨ ਸਬੰਧਿਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖ਼ਾਸ ਖੇਤਰਾਂ ’ਚ ਇਕ ਸਿਮੂਲੇਟਿਡ ਬਲੈਕਆਊਟ ਲਾਗੂ ਕੀਤਾ ਜਾਵੇਗਾ। ਇਨ੍ਹਾਂ ਪਛਾਣੇ ਗਏ ਖੇਤਰਾਂ ’ਚ ਆਮ ਲੋਕਾਂ ਨੂੰ ਬਲੈਕਆਊਟ ਪੀਰੀਅਡ ਦੌਰਾਨ ਸਾਰੀਆਂ ਗ਼ੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ, ਜਦੋਂ ਕਿ ਡਰਿੱਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ। ਇਹ ਅਭਿਆਸ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਪਰਖਣ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ - ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਹਾਈਕਰੋਟ ਦਾ ਵੱਡਾ ਫੈਸਲਾ
ਦੱਸ ਦੇਈਏ ਕਿ ਇਸ ਦਰਾਨ ਬਿਜਲੀ ਵਿਭਾਗ ਵਲੋਂ ਸਬੰਧਤ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ, ਜਿਸ ਨਾਲ ਚਾਰੇ ਪਾਸੇ ਹਨ੍ਹੇਰਾ ਹੋਵੇਗਾ। ਜਿਸ ਨੂੰ ਲੈ ਕੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਸ ਬਲੈਕਆਊਟ ਦੌਰਾਨ ਅੱਗ ਬੁਝਾਉਣ, ਲੋਕਾਂ ਦੀ ਜਾਨ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਟ੍ਰੈਫਿਕ ਕੰਟਰੋਲ ਕਰਨ ਵਰਗੀਆਂ ਗਤੀਵਿਧੀਆਂ ਸ਼ਾਮਲ ਕੀਤੀਆਂ ਜਾਣਗੀਆਂ। ਜਿਨ੍ਹਾਂ ਨੂੰ ਲੈ ਕੇ ਲੋਕ ਸੁਚੇਤ ਰਹਿਣ।
ਇਹ ਵੀ ਪੜ੍ਹੋ - 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ ਹੀਟਵੇਵ ਦਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼ ਹੋਵੇਗਾ ਨਵੇਂ ਗੀਤ ਦਾ ਟੀਜ਼ਰ
NEXT STORY