ਜਲੰਧਰ (ਧਵਨ)- ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ ਪਿਛਲੇ ਕੁਝ ਦਿਨਾਂ ਤੋਂ ਸ਼ਾਮ ਨੂੰ ਲਗਾਤਾਰ ਬਲੈਕ ਆਊਟ ਹੋਣ ਕਾਰਨ ਸੂਬੇ ਵਿਚ ਸ਼ਰਾਬ ਦੀ ਵਿਕਰੀ ਵਿਚ ਭਾਰੀ ਗਿਰਾਵਟ ਆਈ ਹੈ ਅਤੇ ਜਿਨ੍ਹਾਂ ਠੇਕੇਦਾਰਾਂ ਨੇ ਸ਼ਰਾਬ ਦੇ ਠੇਕੇ ਮਹਿੰਗੇ ਭਾਅ ’ਤੇ ਖਰੀਦੇ ਸਨ, ਉਨ੍ਹਾਂ ਨੇ ਹੁਣ ਪੰਜਾਬ ਸਰਕਾਰ ਨੂੰ ਮੁਆਵਜ਼ੇ ਦੀ ਅਪੀਲ ਕੀਤੀ ਹੈ। ਠੇਕੇਦਾਰਾਂ ਨੇ ਕਿਹਾ ਹੈ ਕਿ ਇਸ ਵਾਰ ਸੂਬਾ ਸਰਕਾਰ ਦੇ ਆਬਕਾਰੀ ਵਿਭਾਗ ਨੇ ਵਧੇਰੇ ਮਾਲੀਆ ਕਮਾਉਣ ਦੇ ਮਕਸਦ ਨਾਲ ਸਰਕਲ ਰੇਟ ਬਹੁਤ ਉੱਚੇ ਭਾਅ ’ਤੇ ਰੱਖੇ ਸਨ, ਜਿਸ ਕਾਰਨ ਠੇਕੇਦਾਰਾਂ ਨੂੰ ਉੱਚੀਆਂ ਕੀਮਤਾਂ ’ਤੇ ਬੋਲੀ ਲਗਾ ਕੇ ਠੇਕੇ ਖਰੀਦਣੇ ਪਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਛੱਡ ਕੇ ਨਾ ਜਾਣ ਪ੍ਰਵਾਸੀ ਮਜ਼ਦੂਰ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਪੀਲ
ਠੇਕੇਦਾਰਾਂ ਨੇ ਕਿਹਾ ਕਿ ਇਕ ਪਾਸੇ ਚੰਡੀਗੜ੍ਹ ਤੋਂ ਸ਼ਰਾਬ ਦੀ ਸਮੱਗਲਿੰਗ ਕੀਤੀ ਜਾ ਰਹੀ ਹੈ ਅਤੇ ਸ਼ਹਿਰਾਂ ਦੀਆਂ ਗਲੀਆਂ ਤੇ ਮੁਹੱਲਿਆਂ ਵਿਚ ਵੇਚੀ ਜਾ ਰਹੀ ਹੈ ਅਤੇ ਦੂਜੇ ਪਾਸੇ ਦੋਵੇਂ ਦੇਸ਼ਾਂ ਵਿਚਕਾਰ ਤਣਾਅ ਕਾਰਨ ਸ਼ਰਾਬ ਦੀ ਵਿਕਰੀ ਵਿਚ ਕਾਫ਼ੀ ਗਿਰਾਵਟ ਆਈ ਹੈ। ਆਮ ਤੌਰ ’ਤੇ ਸ਼ਰਾਬ ਦੀ ਵਿਕਰੀ ਸ਼ਾਮ ਨੂੰ ਹੁੰਦੀ ਹੈ ਅਤੇ ਤਣਾਅ ਕਾਰਨ ਲੋਕ ਹੁਣ ਆਪਣੇ ਘਰਾਂ ਵਿਚ ਰਹਿਣ ਲਈ ਮਜਬੂਰ ਹਨ। ਹੁਣ ਜੇਕਰ ਅਗਲੇ ਕੁਝ ਦਿਨਾਂ ਤਕ ਅਜਿਹੀ ਸਥਿਤੀ ਬਣੀ ਰਹੀ ਤਾਂ ਠੇਕੇਦਾਰਾਂ ਲਈ ਆਬਕਾਰੀ ਵਿਭਾਗ ਨੂੰ ਮਹੀਨਾਵਾਰ ਕਿਸ਼ਤਾਂ ਦਾ ਭੁਗਤਾਨ ਕਰਨਾ ਮੁਸ਼ਕਿਲ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਅੱਜ ਸ਼ਾਮ ਤੋਂ 7.30 ਵਜੇ ਬੰਦ ਹੋਣਗੀਆਂ ਸਾਰੀਆਂ ਦੁਕਾਨਾਂ! ਪੰਜਾਬ ਦੇ ਇਸ ਜ਼ਿਲ੍ਹੇ 'ਚ ਪੂਰੇ ਮਹੀਨੇ ਲਈ ਹੁਕਮ ਜਾਰੀ
ਸ਼ਰਾਬ ਠੇਕੇਦਾਰਾਂ ਨੇ ਕਿਹਾ ਕਿ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਸਾਰੇ ਠੇਕੇਦਾਰ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ ਹਨ ਪਰ ਸਰਕਾਰ ਨੂੰ ਇਸ ਸਮੇਂ ਲਾਇਸੈਂਸ ਫੀਸਾਂ ਵਿਚ ਕੁਝ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਆਬਕਾਰੀ ਵਿਭਾਗ ਨੂੰ ਇਹ ਵੀ ਕਿਹਾ ਹੈ ਕਿ ਇਸ ਨੁਕਸਾਨ ਦੇ ਮੱਦੇਨਜ਼ਰ ਠੇਕੇਦਾਰਾਂ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ। ਠੇਕੇਦਾਰ ਹਮੇਸ਼ਾ ਸਰਕਾਰ ਦੇ ਨਾਲ ਰਹੇ ਹਨ ਅਤੇ ਪਿਛਲੇ ਕੁਝ ਸਾਲਾਂ ਵਿਚ ਸਰਕਾਰ ਨੂੰ ਭਾਰੀ ਮਾਲੀਆ ਵੀ ਦਿੱਤਾ ਹੈ ਪਰ ਐਮਰਜੈਂਸੀ ਸਥਿਤੀ ਕਿਸੇ ਦੇ ਹੱਥ ਵਿਚ ਨਹੀਂ ਹੈ। ਠੇਕੇਦਾਰਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਇਸ ਸਬੰਧੀ ਆਬਕਾਰੀ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ-ਮੋਹਾਲੀ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਵਾਪਸ ਲਏ ਗਏ ਸਾਰੇ ਹੁਕਮ
NEXT STORY