ਵੈੱਬ ਡੈਸਕ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 24 ਅਪ੍ਰੈਲ 2026 ਨੂੰ ਰਾਤ 8:00 ਵਜੇ (20:00 ਵਜੇ) ਪੂਰੇ ਪੰਜਾਬ 'ਚ ਇੱਕ ਵਿਸ਼ੇਸ਼ 'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਮੌਕ ਐਕਸਰਸਾਈਜ਼ (ਅਭਿਆਸ) ਕਰਵਾਈ ਜਾ ਰਹੀ ਹੈ। ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਹੰਗਾਮੀ ਹਾਲਤ ਜਾਂ ਹਵਾਈ ਹਮਲੇ ਵਰਗੀ ਸਥਿਤੀ ਦੌਰਾਨ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਬਲੈਕਆਊਟ ਪੰਜਾਬ ਦੇ ਤਕਰੀਬਨ ਸਾਰੇ ਜ਼ਿਲ੍ਹਿਆ ਵਿਚ ਕੀਤਾ ਜਾ ਰਿਹਾ ਹੈ।
ਆਮ ਜਨਤਾ ਲਈ ਹਦਾਇਤਾਂ ਹਨ ਕਿ ਬਲੈਕਆਊਟ ਦੌਰਾਨ ਪਛਾਣੇ ਗਏ ਖੇਤਰਾਂ ਦੇ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਅਭਿਆਸ ਖ਼ਤਮ ਹੋਣ 'ਤੇ 'ਆਲ ਕਲੀਅਰ' ਦਾ ਸੰਕੇਤ ਦਿੱਤਾ ਜਾਵੇਗਾ, ਜੋ ਕਿ 02 ਮਿੰਟਾਂ ਲਈ ਲਗਾਤਾਰ ਉੱਚੀ ਪਿੱਚ 'ਤੇ ਵੱਜਣ ਵਾਲਾ ਸਾਇਰਨ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਿਵ-ਇਨ ਪਾਰਟਨਰ ਦੀ ਹੈਵਾਨੀਅਤ: ਸ਼ਰਾਬ ਪੀਣ ਤੋਂ ਰੋਕਿਆ ਤਾਂ ਮਸ਼ੀਨ ਨਾਲ...
NEXT STORY