ਰੂਪਨਗਰ/ਸ੍ਰੀ ਕੀਰਤਪੁਰ ਸਾਹਿਬ (ਵਿਜੇ ਸ਼ਰਮਾ)- ਨਜ਼ਦੀਕੀ ਪਿੰਡ ਬੇਲੀਆਂ ਦੇ ਰਹਿਣ ਵਾਲੇ ਨੌਜਵਾਨ ਨੂੰ ਪੰਜਾਬ ਡੀਅਰ ਸਟੇਟ ਲਾਟਰੀ ਵਿਚੋਂ ਡੇਢ ਕਰੋੜ ਦਾ ਪਹਿਲਾ ਇਨਾਮ ਨਿਕਲਿਆ ਹੈ, ਜਿਸ ਕਾਰਨ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਉਕਤ ਨੌਜਵਾਨ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਝੱਖੀਆਂ ਬੇਲੀਆਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਨੇ ਪੰਜਾਬ ਸਟੇਟ ਵੱਲੋਂ ਚਲਾਈ ਜਾ ਰਹੀ ਮਹੀਨਾਵਾਰ ਪੰਜਾਬ ਸਟੇਟ ਡੀਅਰ ਲਾਟਰੀ ਦੀ 200 ਰੁਪਏ ਮੁੱਲ ਦੀ ਟਿਕਟ ਖਰੀਦੀ ਸੀ ਅਤੇ ਪਿਛਲੇ ਕੱਲ ਉਸ ਨੂੰ ਇਸ ਲਾਟਰੀ ਵਿੱਚੋਂ ਪਹਿਲਾਂ ਇਨਾਮ ਨਿਕਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ ਪੰਜਾਬ ਸਟੇਟ ਵੱਲੋਂ ਚਲਾਈਆਂ ਜਾ ਰਹੀਆਂ ਤਿਉਹਾਰਾਂ ਸਬੰਧੀ ਲਾਟਰੀਆਂ ਦੀਆਂ ਟਿਕਟਾਂ ਖਰੀਦ ਦਾ ਰਹਿੰਦਾ ਸੀ, ਪਰ ਉਸ ਨੂੰ ਪਹਿਲੀ ਵਾਰ ਸਭ ਤੋਂ ਵੱਡਾ ਇਨਾਮ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਨਾਮ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਤਾਂ ਉਨ੍ਹਾਂ ਪਰਮਾਤਮਾ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਲਾਟਰੀ ਦੇ ਪੈਸਿਆਂ ਨਾਲ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਲਿਖਾਈ ਅਤੇ ਕੁਝ ਪੈਸਿਆਂ ਨਾਲ ਵਧੀਆ ਕਾਰੋਬਾਰ ਕਰੇਗਾ। ਮਨਜੀਤ ਸਿੰਘ ਦੀ ਲਾਟਰੀ ਨਿਕਲਣ ਬਾਰੇ ਪਤਾ ਲੱਗਣ ਤੇ ਰਿਸ਼ਤੇਦਾਰਾਂ ਵੱਲੋਂ ਮਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ ਨੇ ਕੀਤਾ ਖ਼ੂਨਦਾਨ
NEXT STORY