ਤਰਨਤਾਰਨ (ਰਮਨ): ਸ਼ਹਿਰ ਦੇ ਮੁਹੱਲਾ ਮੁਰਾਦਪੁਰਾ 'ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਾਲੇ ਨੇ ਆਪਣੇ ਹੀ ਜੀਜੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਮੁਕੱਦਰ ਪੁੱਤਰ ਮੁਬਾਰਕ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਮੁਕੱਦਰ ਆਪਣੇ ਸਾਲੇ ਰੁਸ਼ਮਤ ਅਤੇ ਆਪਣੀ ਪਤਨੀ ਵਿਚਾਲੇ ਹੋ ਰਹੇ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਰੁਸ਼ਮਤ ਨੇ ਗੁੱਸੇ ਵਿੱਚ ਆ ਕੇ ਆਪਣੇ ਜੀਜੇ ਮੁਕੱਦਰ ਦੇ ਢਿੱਡ ਵਿੱਚ ਚਾਕੂ ਨਾਲ ਵਾਰ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
ਗੰਭੀਰ ਰੂਪ ਵਿੱਚ ਜ਼ਖ਼ਮੀ ਮੁਕੱਦਰ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਛੋਟੇ ਬੱਚੇ ਛੱਡ ਗਿਆ ਹੈ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
NEXT STORY