ਬਠਿੰਡਾ (ਵਿਜੈ ਵਰਮਾ)- ਬਠਿੰਡਾ ਦੇ ਥਾਣਾ ਥਰਮਲ ਏਰੀਆ ਖੇਤਰ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਮੁੰਡੇ ਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰਦਿਆਂ ਆਪਣੀ ਹੀ ਸਕੀ ਨਾਬਾਲਗ ਭੈਣ ਨਾਲ ਜਬਰ-ਜ਼ਿਨਾਹ ਕੀਤਾ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਥਾਣਾ ਥਰਮਲ ਏਰੀਆ ’ਚ ਇਕ ਪ੍ਰਵਾਸੀ ਮਜ਼ਦੂਰ ਪਰਿਵਾਰ ਰਹਿੰਦਾ ਸੀ। ਬੀਤੇ ਦਿਨੀਂ ਜਦੋਂ ਮਾਤਾ-ਪਿਤਾ ਰੋਜ਼ਾਨਾ ਦੀ ਤਰ੍ਹਾਂ ਮਜ਼ਦੂਰੀ ਕਰਨ ਲਈ ਘਰ ਤੋਂ ਬਾਹਰ ਗਏ ਹੋਏ ਸਨ ਤਾਂ ਘਰ ’ਚ ਮੌਜੂਦ ਭਰਾ ਨੇ ਆਪਣੀ ਨਾਬਾਲਗ ਭੈਣ ਨਾਲ ਇਹ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ। ਸ਼ਾਮ ਨੂੰ ਜਦੋਂ ਮਾਤਾ-ਪਿਤਾ ਘਰ ਵਾਪਸ ਆਏ ਤਾਂ ਪੀੜਤਾ ਨੇ ਹੌਂਸਲਾ ਦਿਖਾਉਂਦਿਆਂ ਆਪਣੀ ਆਪਬੀਤੀ ਦੱਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਤੁਰੰਤ ਪੀੜਤਾ ਨੂੰ ਨਾਲ ਲੈ ਕੇ ਥਾਣਾ ਥਰਮਲ ਏਰੀਆ ਪਹੁੰਚੇ।
ਪੁਲਸ ਨੇ ਪੀੜਤਾ ਅਤੇ ਉਸ ਦੇ ਮਾਤਾ-ਪਿਤਾ ਦੇ ਬਿਆਨ ਦਰਜ ਕਰ ਕੇ ਮੁਲਜ਼ਮ ਖਿਲਾਫ ਜਬਰ-ਜ਼ਨਾਹ ਦਾ ਮਾਮਲਾ ਦਰਜ ਕੀਤਾ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਥਰਮਲ ਏਰੀਆ ਦੇ ਐੱਸ. ਐੱਚ. ਓ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੀੜਤਾ ਨਾਬਾਲਗ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮਨਰੇਗਾ ’ਚ ਬਦਲਾਅ ਕਰਕੇ ਗ਼ਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕਰ ਰਹੀ ਕੇਂਦਰ ਸਰਕਾਰ : ਧਾਲੀਵਾਲ
NEXT STORY