ਟਾਂਡਾ/ਹੁਸ਼ਿਆਰਪੁਰ (ਵਰਿੰਦਰ ਪੰਡਿਤ): ਭੋਗਪੁਰ ਤੋਂ 3 ਕਿੱਲੋਮੀਟਰ ਦੀ ਦੂਰੀ ਤੇ ਪੈਂਦੇ ਪਿੰਡ ਖਰਲਾਂ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਨਾਮ ਸਿੰਘ (60 ਸਾਲ) ਤੇ ਉਸ ਦੀ ਪਤਨੀ ਮਨਜੀਤ ਕੌਰ (55 ਸਾਲ) ਗੁਰਦਾਸਪੁਰ ਤੋਂ ਪਤਿਆਲਾ ਨੂੰ ਜਾ ਰਹੇ ਸਨ। ਇਸ ਦੌਰਾਨ ਹਾਈਵੇਅ ਤੋਂ ਲੰਘ ਰਹੀ ਬੱਸ PB 29 R 4662 ਨੇ ਜ਼ਬਰਦਸਤ ਟੱਕਰ ਮਾਰ ਦਿੱਤੀ ਤੇ ਪਤੀ-ਪਤਨੀ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮਨਜੀਤ ਕੌਰ ਆਪਣੇ ਪੇਕੇ ਪਿੰਡ ਪਤਿਆਲਾ ਵਿਖੇ ਰੱਖੜੀ ਲੈ ਕੇ ਜਾ ਰਹੇ ਸਨ ਤੇ ਅਚਾਨਕ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਖ਼ਬਰ ਸੁਣਦਿਆਂ ਸੜਕ ਸੁਰੱਖਿਆ ਫੋਰਸ ਏ.ਐੱਸ.ਆਈ. ਰਣਧੀਰ ਸਿੰਘ ਸਾਥੀ ਕਰਮਚਾਰੀਆਂ ਨਾਲ ਮੌਕੇ 'ਤੇ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ। ਦੋਹਾਂ ਦੀਆਂ ਮਿਤ੍ਰਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਭੋਗਪੁਰ ਥਾਣੇ ਤੋਂ ਏ.ਐੱਸ.ਆਈ. ਤਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਬੱਸ ਨੂੰ ਉੱਥੇ ਹੀ ਛੱਡ ਕੇ ਭੱਜਣ ਵਿਚ ਕਾਮਯਾਬ ਹੋ ਗਿਆ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਕੇ ਡਰਾਈਵਰ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY