ਦਿੜ੍ਹਬਾ ਮੰਡੀ (ਅਜੈ): ਦਿੜ੍ਹਬਾ ਵਿਚ ਵੱਡੇ ਭਰਾ ਵੱਲੋਂ ਆਪਣੇ ਛੋਟੇ ਭਰਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਾਮਲੇ ਸਬੰਧੀ ਥਾਣਾ ਦਿੜ੍ਹਬਾ ਦੇ ਮੁਖੀ ਦਰਸ਼ਨ ਸਿਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਪੁਲਸ ਕੋਲ ਦਰਜ ਕਰਵਾਏ ਆਪਣੇ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਹਰਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਖਰੌੜ ਉਰਫ ਡੀ.ਸੀ. ਦੀ ਜਾਇਦਾਦ ਦੀ ਵੰਡ ਨੂੰ ਲੈ ਕੇ ਆਪਣੇ ਘਰ ਗੱਲਬਾਤ ਕਰ ਰਹੇ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਦੌਰਾਨ ਦੋਵੇਂ ਭਰਾ ਤੈਸ਼ ਵਿਚ ਆ ਗਏ ਅਤੇ ਸੁਖਵਿੰਦਰ ਸਿੰਘ ਰਾਇਫਲ ਚੁੱਕ ਲਿਆਇਆ, ਜਿਸ ਦੌਰਾਨ ਹਰਜਿੰਦਰ ਸਿੰਘ ਨੇ ਜ਼ਬਰਦਸਤੀ ਰਾਇਫਲ ਖੋਹ ਕੇ ਸੁਖਵਿੰਦਰ ਸਿੰਘ ਦੇ ਫਾਇਰ ਮਾਰਿਆ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਸੁਖਵਿੰਦਰ ਸਿੰਘ ਨੂੰ ਤੁਰੰਤ ਗੰਭੀਰ ਜ਼ਖਮੀ ਹਾਲਤ ਵਿਚ ਇਲਾਜ ਲਈ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇੱਥੇ ਦੱਸਣਯਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਟਰੱਕ ਯੂਨੀਅਨ ਦਿੜ੍ਹਬਾ ਦਾ ਸਾਬਕਾ ਪ੍ਰਧਾਨ ਸੀ। ਥਾਣਾ ਮੁਖੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਦਿੜ੍ਹਬਾ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਉਸ ਦੀ ਗ੍ਰਿਫ਼ਤਾਰੀ ਲਈ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੀਚਰ ਦੀਆਂ ਅਸ਼ਲੀਲ ਫੋਟੋਆਂ ਬਣਾ ਕੇ ਕੀਤੀਆਂ ਸ਼ੇਅਰ, ਵਿਦਿਆਰਥੀ ਗ੍ਰਿਫ਼ਤਾਰ
NEXT STORY