ਜਲੰਧਰ,(ਧਵਨ)- ਪੰਜਾਬ ਦੇ ਅਗਲੇ ਬਜਟ ਨੂੰ ਲੈ ਕੇ ਸਰਕਾਰ ਨੇ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਅੱਜ ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਮਿਲ ਕੇ ਪਹਿਲੇ ਪੜਾਅ ਵਿਚ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ ਤੇ ਫਤਿਹਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਲੰਬੀ ਮੀਟਿੰਗ ਕੀਤੀ, ਜਿਸ ਵਿਚ ਤਜਵੀਜ਼ਤ ਬਜਟ ਨੂੰ ਲੈ ਕੇ ਉਨ੍ਹਾਂ ਦੇ ਵਿਚਾਰ ਜਾਣੇ। ਪਿਛਲੇ ਸਾਲ ਵੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਹੀ ਬਜਟ ਨੂੰ ਲੈ ਕੇ ਵਿਧਾਇਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਸਨ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੋਂ ਇਲਾਵਾ ਕੈਬਨਿਟ ਮੰਤਰੀ ਓ. ਪੀ. ਸੋਨੀ, ਸੁਖ ਸਰਕਾਰੀਆ ਤੇ ਹੋਰ ਨਾਮਜ਼ਦ ਨੁਮਾਇੰਦਿਆਂ ਨੇ ਹਿੱਸਾ ਿਲਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੇ ਜ਼ਿਲਿਆਂ ਦੇ ਨਾਮਜ਼ਦ ਨੁਮਾਇੰਦਿਆਂ ਨਾਲ ਅਜਿਹੀਆਂ ਪ੍ਰੀ ਮੀਟਿੰਗਾਂ ਕਰਨਗੇ ਤਾਂ ਜੋ ਸਾਰੇ ਜ਼ਿਲਿਆਂ ਨੂੰ ਬਜਟ ਵਿਚ ਹਿੱਸਾ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਜਟ ਨੂੰ ਵਿਆਪਕ ਰੂਪ ਦਿੱਤਾ ਜਾਵੇਗਾ ਤੇ ਇਸ ਵਿਚ ਸਰਕਾਰ ਦਾ ਫੋਕਸ ਸਰਬਪੱਖੀ ਵਿਕਾਸ ਰਹੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਸਰਕਾਰ ਨੂੰ ਵਿਰਾਸਤ ਵਿਚ ਖਾਲੀ ਖਜ਼ਾਨਾ ਮਿਲਿਆ ਸੀ ਤੇ ਉਸ ਦੇ ਬਾਵਜੂਦ ਸਰਕਾਰ ਨੇ ਵਿੱਤੀ ਪ੍ਰਬੰਧਨ ਦੇ ਦਮ 'ਤੇ ਆਰਥਿਕ ਹਾਲਾਤ ਨੂੰ ਕੁਝ ਸੁਧਾਰਿਆ ਹੈ ਪਰ ਅਜੇ ਵੀ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਰਾਬ ਵਿੱਤੀ ਹਾਲਾਤ ਦੇ ਬਾਵਜੂਦ ਸਰਕਾਰ ਨੇ ਆਪਣੇ ਕਈ ਵਾਅਦੇ ਪੂਰੇ ਕਰਨ ਿਵਚ ਸਫਲਤਾ ਹਾਸਿਲ ਕੀਤੀ ਹੈ। ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਕਿਹਾ ਕਿ ਉਹ ਬਜਟ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਵਿਧਾਇਕਾਂ ਦੀਆਂ ਮੰਗਾਂ ਵਲ ਜ਼ਰੂਰ ਧਿਆਨ ਦੇਣ।
ਲੋਹੜੀ ਵਾਲੇ ਦਿਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
NEXT STORY